Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
ADVERTISEMENT
You are currently viewing ਸੇਵਾ ਕੇਂਦਰਾਂ ਵਿੱਚ 4 ਨਵੀਆਂ ਸੇਵਾਵਾਂ ਸ਼ੁਰੂ : ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿੱਚ 4 ਨਵੀਆਂ ਸੇਵਾਵਾਂ ਸ਼ੁਰੂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 
0.04 ਫੀਸਦੀ ਪੈਂਡੈਂਸੀ ਦੇ ਨਾਲ ਹੁਸ਼ਿਆਰਪੁਰ ਜ਼ਿਲਾ ਸੂਬੇ ’ਚੋਂ ਤੀਜੇ ਨੰਬਰ ’ਤੇ

9 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਨ ਲਈ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਸੇਵਾਵਾਂ ਵਿੱਚ ਐਚ. ਐਸ. ਆਰ. ਪੀ (ਉੱਚ ਸੁਰੱਖਿਆ ਨੰਬਰ ਪਲੇਟਾਂ), ਸਿਹਤ ਅਤੇ ਵਾਹਨ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਆਮ ਟਾਈਪਿੰਗ ਨਾਲ ਸਬੰਧਤ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਵੀ ਸੇਵਾ ਕੇਂਦਰ ਰਾਹੀਂ ਐਚ.ਐਸ.ਆਰ.ਪੀ ਸੇਵਾ ਰਾਹੀਂ ਅਪਲਾਈ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੇ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਸੂਬੇ ਵਿੱਚ ਵਿਸ਼ੇਸ਼ ਪਛਾਣ ਬਣਾਈ ਹੈ, ਜਿਸ ਦੇ ਨਤੀਜੇ ਵਜੋਂ ਅੱਜ ਜ਼ਿਲ੍ਹਾ 0.04 ਫੀਸਦੀ ਪੈਂਡਿੰਗ ਦੇ ਨਾਲ ਸੂਬੇ ਵਿੱਚ ਤੀਜੇ ਸਥਾਨ ’ਤੇ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ 28 ਸੇਵਾ ਕੇਂਦਰਾਂ ਵਿੱਚ 302986 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਸਿਰਫ਼ 120 ਅਰਜ਼ੀਆਂ ਹੀ ਬਕਾਇਆ ਪਈਆਂ ਹਨ, ਜਿਸ ਕਾਰਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਦਰਖਾਸਤਾਂ ਦੀ ਪੈਂਡਿੰਗ ਦਰ ਸਿਰਫ਼ 0.04 ਫੀਸਦੀ ਹੈ। ਉਨ੍ਹਾਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ੍ਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਦਾਰੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹ ਰਹੇ ਹਨ ਪਰ ਸਮੂਹ ਸੇਵਾ ਕੇਂਦਰ ਪਹਿਲਾਂ ਦੀ ਤਰ੍ਹਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਵਾ ਰਹੇ ਹਨ।