Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing 13 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਨੈਸ਼ਨਲ ਲੋਕ ਅਦਾਲਤ : ਅਪਰਾਜਿਤਾ ਜੋਸ਼ੀ

13 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਨੈਸ਼ਨਲ ਲੋਕ ਅਦਾਲਤ : ਅਪਰਾਜਿਤਾ ਜੋਸ਼ੀ

ਹੁਸ਼ਿਆਰਪੁਰ (ਬਿਊਰੋ) 

10 ਮਈ : ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ 13 ਮਈ ਨੂੰ ਜ਼ਿਲ੍ਹਾ ਪੱਧਰੀ ਅਤੇ ਸਬ-ਡਵੀਜ਼ਨ ਪੱਧਰ ’ਤੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਮਾਮਲੇ, ਕਿਰਾਏ ਦੇ ਮਾਮਲੇ, ਐਮ.ਏ.ਸੀ.ਟੀ., ਕ੍ਰਿਮੀਨਲ ਕੰਪਾਊਂਡੇਬਲ ਮਾਮਲੇ, ਮਾਲ ਮਾਮਲੇ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਪਰਿਵਾਰਕ ਮਾਮਲੇ, ਲੇਬਰ ਮਾਮਲੇ, ਬੈਂਕ ਮਾਮਲੇ, ਟੈਲੀਕਾਮ ਕੰਪਨੀਆਂ ਅਤੇ ਹੋਰ ਮਾਮਲਿਆਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇੇ ਜਾਣਗੇ ਅਤੇ ਇਸ ਲੋਕ ਅਦਾਲਤ ਵਿੱਚ ਬਕਾਇਆ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਹੀ ਨਿਪਰਆਰੇ ਲਈ ਰੱਖੇ ਜਾ ਸਕਦੇ ਹਨ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿੱਚ ਲਗਾਏ ਜਾਣ।  ਇਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੁੰਦੀ ਹੈ। ਉਹਨਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦਿਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਲੋਕ ਇਹਨਾਂ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾ ਕੇ ਲਾਭ ਪ੍ਰਾਪਤ ਕਰ ਸਕਦੇ ਹਨ।

error: copy content is like crime its probhihated