Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ’ਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਖਾਲੀ ਸੀਟਾਂ ਲਈ ਆਨਲਾਈਨ ਰਜਿਸਟਰੇਸ਼ਨ 31 ਮਈ ਤੱਕ

ਜਵਾਹਰ ਨਵੋਦਿਆ ਵਿਦਿਆਲਿਆ ’ਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਖਾਲੀ ਸੀਟਾਂ ਲਈ ਆਨਲਾਈਨ ਰਜਿਸਟਰੇਸ਼ਨ 31 ਮਈ ਤੱਕ

ਹੁਸ਼ਿਆਰਪੁਰ (ਬਿਊਰੋ) 

11 ਮਈ : ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਸ ਵਿਦਿਅਕ ਸਾਲ 2023-24 ਲਈ 11ਵੀਂ ਕਲਾਸ ਸਾਇੰਸ ਅਤੇ ਕਾਮਰਸ ਗਰੁੱਪ ਵਿਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1 ਜੂਨ 2006 ਤੋਂ 31 ਜੁਲਾਈ 2008 ਦੇ ਵਿਚਕਾਰ ਹੋਵੇ ਅਤੇ ਜਿਨ੍ਹਾਂ ਨੇ ਦਸਵੀਂ ਕਲਾਸ ਸੈਸ਼ਨ 2022-23 ਵਿਚ ਹੁਸ਼ਿਆਰਪੁਰ ਜਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਪਾਸ ਕੀਤੀ ਹੋਵੇ, ਦਾਖਲੇ ਲਈ ਮੁਫਤ ਆਨਲਾਈਨ ਫਾਰਮ ਵੈਬਸਾਈਟ www.navodaya.gov.in  ’ਤੇ ਜਾ ਕੇ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਪਹਿਲਾਂ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀ ਫਾਰਮ ਨਹੀਂ ਭਰ ਸਕਦੇ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੀ ਆਖਰੀ ਮਿਤੀ 31 ਮਈ 2023 ਹੈ ਅਤੇ ਦਾਖਲੇ ਸਬੰਧੀ ਟੈਸਟ 22 ਜੁਲਾਈ 2023 ਦਿਨ ਸ਼ਨੀਵਾਰ ਨੂੰ ਹੋਵੇਗਾ। ਹੋਰ ਜਾਣਕਾਰੀ ਲਈ ਹੈਲਪ ਲਾਈਨ ਨੰਬਰ 7009863736, 9463646719 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

—