Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਫੂਡ ਸਪਲੀਮੈਂਟਸ ਵਿੱਚ ਸਟੀਰਾਇਡ ਜਾਂ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : DR LAKHVIR SINGH

ਫੂਡ ਸਪਲੀਮੈਂਟਸ ਵਿੱਚ ਸਟੀਰਾਇਡ ਜਾਂ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : DR LAKHVIR SINGH

ਫੂਡ ਸੇਫਟੀ ਟੀਮ ਨੇ ਫੂਡ ਸਪਲੀਮੈਂਟਸ ਦੇ ਲਏ 6 ਸੈਂਪਲ

ਹੁਸ਼ਿਆਰਪੁਰ, 12 ਮਈ: (PPT BUREAU YOGESH GUPTA GARHDIWALA) ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਬੀਰ ਸਿੰਘ ਨੇ ਦੱਸਿਆ ਕਿ ਫੂਡ ਸੇਫਟੀ ਟੀਮ ਹੁਸ਼ਿਆਰਪੁਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ: ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ’ਤੇ ਫੂਡ ਸਪਲੀਮੈਂਟ ਅਤੇ ਸਟੀਰਾਇਡ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਦੀ ਜਾਂਚ ਕਰਨ ਲਈ 6 ਸੈਂਪਲ ਲਏ ਗਏ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਹ ਸੈਂਪਲ ਹੁਸ਼ਿਆਰਪੁਰ ਵਿੱਚ ਵੱਖ-ਵੱਖ ਫੂਡ ਸਪਲੀਮੈਂਟਸ ਵੇਚਣ ਵਾਲੇ ਕਾਰੋਬਾਰੀਆਂ ਤੋਂ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਸੈਂਪਲ ਫੂਡ ਲੈਬਾਰਟਰੀ, ਖਰੜ ਵਿਖੇ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੂਰੇ ਸੂਬੇ ਵਿੱਚ ਚੱਲ ਰਹੀ ਹੈ।
ਡਾ: ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸੈਂਪਲਿੰਗ ਦਾ ਮਕਸਦ ਫੂਡ ਸਪਲੀਮੈਂਟਸ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਰੋਕਣਾ ਹੈ ਕਿਉਂਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਵਿੱਚ ਆਪਣੇ ਸਰੀਰ ਨੂੰ ਸੁਚੱਜਾ ਅਤੇ ਫਿੱਟ ਬਣਾਉਣ ਲਈ ਇਨ੍ਹਾਂ ਫੂਡ ਸਪਲੀਮੈਂਟਾਂ ਦੀ ਵੱਡੀ ਮਾਤਰਾ ਵਿਚ ਵਰਤੋਂ ਕੀਤੀ ਜਾ ਰਹੀ ਹੈ, ਉਥੇ ਕਈ ਸਮਾਜ ਵਿਰੋਧੀ ਅਨਸਰਾਂ ਵਲੋਂ ਇਨ੍ਹਾਂ ਵਿੱਚ ਸਟੀਰਾਇਡ ਮਿਲਾ ਕੇ ਵੇਚਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਇਸ ਸੈਂਪਲਿੰਗ ਦਾ ਮਕਸਦ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਨੂੰ ਰੋਕਣਾ ਹੈ ਅਤੇ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਬੰਦ ਕਰਨਾ ਹੈ। ਇਸ ਮੌਕੇ ਫੂਡ ਸੇਫਟੀ ਅਫਸਰ ਰਮਨ ਵਿਰਦੀ, ਵਿਵੇਕ ਕੁਮਾਰ ਵੀ ਹਾਜ਼ਰ ਸਨ।