Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਬਿਊਰੋ) 

12 ਮਈ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਸਾਰੇ ਹੁਕਮ 8 ਜੁਲਾਈ 2023 ਤੱਕ ਲਾਗੂ ਰਹਿਣਗੇ।

error: copy content is like crime its probhihated