Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਆਬਕਾਰੀ ਵਿਭਾਗ ਨੇ ਵੱਖ-ਵੱਖ ਪਿੰਡਾਂ ‘ਚੋਂ ਛਾਪੇਮਾਰੀ ਦੌਰਾਨ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਆਬਕਾਰੀ ਵਿਭਾਗ ਨੇ ਵੱਖ-ਵੱਖ ਪਿੰਡਾਂ ‘ਚੋਂ ਛਾਪੇਮਾਰੀ ਦੌਰਾਨ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਬਟਾਲਾ (ਅਵਿਨਾਸ਼) 

13 ਮਈ  – ਆਬਕਾਰੀ ਵਿਭਾਗ ਨੇ ਸਰਕਲ ਬਟਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ’ਚੋਂ ਛਾਪੇਮਾਰੀ ਦੌਰਾਨ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰਾ ਵਾਈਨ ਦੇ ਜੀ.ਐਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਆਬਕਾਰੀ ਸਹਾਇਕ ਕਮਿਸਨਰ ਰਾਹੁਲ ਭਾਟੀਆ ਅਤੇ ਐਸ.ਐਸ.ਪੀ ਬਟਾਲਾ ਅਸ਼ਵਿਨੀ ਗੋਟਿਆਲ ਦੇ ਦਿਸਾ-ਨਿਰਦੇਸਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਐਕਸਾਈਜ ਅਫਸਰ ਗੌਤਮ ਗੋਬਿੰਦ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਦੀਪਕ ਕੁਮਾਰ ਦੀ ਦੇਖ-ਰੇਖ ਹੇਠ ਆਬਕਾਰੀ ਵਿਭਾਗ ਦੀ ਟੀਮ ਵਲੋਂ ਸਰਕਲ ਬਟਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿੱਚ ਸੁਨੱਈਆ, ਖਤੀਬ, ਹਸਨਪੁਰਾ, ਤਲਵੰਡੀ ਲਾਲ ਸਿੰਘ, ਮੂਲਿਆਂਵਾਲ, ਧੀਰ, ਕੋਟਲਾ ਸ਼ਰਫ, ਬੱਜੂਮਾਨ, ਦੌਲਪੁਰ, ਝੰਡੇ ਆਦਿ ’ਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਹਸਨਪੁਰਾ ਦੀ ਡਰੇਨ ਤੋਂ 190 ਲੀਟਰ ਲਾਹਣ, ਪਿੰਡ ਖਤੀਬ ਦੇ ਛੱਪੜ ਤੋਂ 10 ਲੀਟਰ ਨਾਜਾਇਜ਼ ਸ਼ਰਾਬ ਅਤੇ ਪਿੰਡ ਸੁਨੱਈਆ ਚੋਂ 100 ਲੀਟਰ ਲਾਹਣ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਲਾਹਣ ਅਤੇ ਸ਼ਰਾਬ ਨੂੰ ਇੰਸਪੈਕਟਰ ਦੀਪਕ ਕੁਮਾਰ ਦੀ ਨਿਗਰਾਨੀ ਹੇਠ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ ਖੁਸ਼ਵੰਤ ਸਿੰਘ, ਐੱਚ.ਸੀ. ਪਵਨ ਕੁਮਾਰ, ਐੱਚ.ਸੀ ਹਰਵਿੰਦਰ ਸਿੰਘ, ਐੱਚ.ਸੀ ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।