Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸਾਂ ਦੀ ਸ਼ੁਰੂਆਤ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸਾਂ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 

16 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਤਿੰਨ ਵਿਸ਼ਿਆਂ ਨਾਲ ਸੰਬੰਧਿਤ (ਕੰਪਿਊਟਰ, ਅੰਗਰੇਜ਼ੀ ਅਤੇ ਫੈਸ਼ਨ ਡਿਜਾਇਨਿੰਗ) 21 ਦਿਨਾਂ ਕਰੈਸ਼ ਕੋਰਸਾਂ ਦੀ ਸ਼ੁਰੂਆਤ 15 ਮਈ, 2023 ਤੋਂ ਕੀਤੀ ਗਈ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਇਹਨਾਂ ਕੋਰਸਾਂ ਦੀ ਫੀਸ ਬਹੁਤ ਘੱਟ ਰੱਖੀ ਗਈ ਹੈ। ਕਾਲਜ ਵਿੱਚ ਚੱਲ ਰਹੇ ਇਹਨਾਂ ਕੋਰਸਾਂ ਵਿੱਚ 50 ਤੋਂ ਵੱਧ ਵਿਦਿਆਰਥੀ ਦਾਖ਼ਲਾ ਲੈ ਚੁੱਕੇ ਹਨ। ਉਹਨਾਂ ਕਿਹਾ ਕਿ ਬਹੁਤ ਹੀ ਘੱਟ ਖਰਚੇ ’ਤੇ ਇਹਨਾਂ ਕੋਰਸਾਂ ਦੁਆਰਾ ਜਿੱਥੇ ਵਿਦਿਆਰਥੀ ਆਪਣੇ ਵਿਹਲੇ ਸਮੇਂ ਦਾ ਸਹੀ ਉਪਯੋਗ ਕਰ ਸਕਣਗੇ ਉੱਥੇ ਕਲਾਸ ਸਿਲੇਬਸਾਂ ਤੋਂ ਇਲਾਵਾ ਉਹਨਾਂ ਨੰੂ ਬਹੁਤ ਕੁਝ ਨਵਾਂ ਸਿੱਖਣ ਲਈ ਮਿਲੇਗਾ ਅਤੇ ਗਿਆਨ ਵਿੱਚ ਵਾਧਾ ਹੋਵੇਗਾ।ਇਹਨਾਂ ਕੋਰਸਾਂ ਦੁਆਰਾ ਵਿਦਿਆਰਥੀ ਅੰਦਰ ਵਿਹਲੇ ਸਮੇਂ ਵਿੱਚ ਕੰਮ ਕਰਨ ਦੀ ਰੁੱਚੀ ਪੈਦਾ ਹੋਣ ਤੋਂ ਇਲਾਵਾ ਹੁਨਰ ਪ੍ਰਦਰਸ਼ਨ ਅਤੇ ਰੁਜ਼ਗਾਰ ਪ੍ਰਾਪਤੀ ਦੇ ਮੌਕੇ ਵਧਣ ਦੀ ਸੰਭਾਵਨਾ ਵਿੱਚ ਵਾਧਾ ਹੋਵੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹਨਾਂ ਕੋਰਸਾਂ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ ਅਤੇ ਮਿਹਨਤ ਕਰਨ ਲਈ ਪ੍ਰੇਰਿਆ।ਉਨ੍ਹਾਂ ਦੱਸਿਆ ਕਿ ਇਹਨਾਂ ਕੋਰਸਾਂ ਦੀ ਸਮਾਪਤੀ ਉਪਰੰਤ ਜੂਨ ਮਹੀਨੇ ਨਵੇਂ ਬੈਚ ਫਿਰ ਤੋਂ ਸ਼ੁਰੂ ਕੀਤੇ ਜਾਣਗੇ।