Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬ੍ਰਿਲੀਐਂਟ ਸਟੂਡੈਂਟ ਸੈਂਟਰ ਮੈਤ੍ਰੀ ਭਵਨ ਦਸੂਹਾ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ

ਬ੍ਰਿਲੀਐਂਟ ਸਟੂਡੈਂਟ ਸੈਂਟਰ ਮੈਤ੍ਰੀ ਭਵਨ ਦਸੂਹਾ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ

ਦਸੂਹਾ (ਚੌਧਰੀ) 

17 ਮਈ : ਬ੍ਰਿਲੀਐਂਟ ਸਟੂਡੈਂਟ ਸੈਂਟਰ ਮੈਤ੍ਰੀ ਭਵਨ ਦਸੂਹਾ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਚੇਅਰਮੈਨ ਚੌਧਰੀ ਕੁਮਾਰ ਸੈਣੀ ਕੀਤੀ। ਇਸ ਸਮਾਗਮ ਵਿੱਚ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧੀਨ ਨੈਸ਼ਨਲ ਅਰਬਨ ਲਾਈਵਲੀ ਹੁੱਡ ਮਿਸ਼ਨ ਵੱਲੋਂ ਚੱਲ ਰਹੇ ਗ੍ਰਾਫਿਕ ਡਿਜ਼ਾਈਨਰ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਕੋਰਸਾਂ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਅਰਬਨ ਲਾਈਵਲੀ ਹੁੱਡ ਮਿਸ਼ਨ ਅਤੇ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਮੁਫ਼ਤ ਵਰਦੀਆਂ, ਕਾਪੀਆਂ, ਪੈਨ, ਬੈਗ ਅਤੇ ਕਿਤਾਬਾਂ ਵੰਡੀਆਂ ਗਈਆਂ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦਸੂਹਾ ਹਲਕੇ ਦੇ ਬੱਚਿਆਂ ਨੂੰ ਹੋਰ ਵੀ ਸਰਕਾਰੀ ਸਕਿਲ ਡਿਵੈਲਪਮੈਂਟ ਕੋਰਸਾਂ ਨਾਲ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਤੇ ਸੈਂਟਰ ਹੈਡ ਡਾ. ਮਾਨਵ ਸੈਣੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਮੋਹਿੰਦਰ ਸਿੰਘ ਰਾਣਾ ਫੀਲਡ ਮਿਸ਼ਨ ਮੈਨੇਜਰ ਏ.ਡੀ.ਸੀ ਆਫਿਸ ਹੁਸ਼ਿਆਰਪੁਰ, ਰਮਨ ਭਾਰਤੀ ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ, ਸੁਨੀਲ ਕੁਮਾਰ ਸੋਸ਼ਲ ਮੋਬਾਈਲਾਈਜ਼ਰ ਅਫਸਰ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਬੰਧਨਾਂ ਸੈਂਟਰ ਇੰਚਾਰਜ, ਪਰਵੀਨ ਕੌਰ, ਹਰਦੀਪ ਸਿੰਘ ਅਤੇ ਵਿਦਿਆਰਥੀ ਹਾਜਰ ਸਨ।

ਕੈਪਸ਼ਨ : ਤਸਵੀਰ ਵਿੱਚ ਸਮਾਗਮ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਮੋਹਿੰਦਰ ਸਿੰਘ ਰਾਣਾ, ਰਮਨ ਭਾਰਤੀ, ਸੁਨੀਲ ਕੁਮਾਰ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਦੇ ਹੋਏ।