Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 27 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ 

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 27 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ 

ਬਟਾਲਾ (ਅਵਿਨਾਸ਼) 

17 ਮਈ : ਆਬਕਾਰੀ ਵਿਭਾਗ ਨੇ ਪਿੰਡ ਕੋਹਾਲੀ ’ਚੋਂ ਛਾਪੇਮਾਰੀ ਦੌਰਾਨ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰਾ ਵਾਈਨ ਦੇ ਜੀ.ਐਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਆਬਕਾਰੀ ਸਹਾਇਕ ਕਮਿਸਨਰ ਰਾਹੁਲ ਭਾਟੀਆ ਅਤੇ ਐਸ.ਐਸ.ਪੀ ਬਟਾਲਾ ਅਸ਼ਵਿਨੀ ਗੋਟਿਆਲ ਦੇ ਦਿਸਾ-ਨਿਰਦੇਸਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਐਕਸਾਈਜ ਅਫਸਰ ਗੌਤਮ ਗੋਬਿੰਦ ਦੀ ਅਗਵਾਈ ਹੇਠ ਅਤੇ ਐੱਸ.ਐੱਚ.ਓ ਪਰਮਿੰਦਰ ਸਿੰਘ, ਇੰਸਪੈਕਟਰ ਕਸ਼ਮੀਰ ਸਿੰਘ ਅਤੇ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਆਬਕਾਰੀ ਵਿਭਾਗ ਦੀ ਟੀਮ ਵਲੋਂ ਪਿੰਡ ਕੋਹਾਲੀ ਵਿਖੇ ਛਾਪੇਮਾਰੀ ਦੌਰਾਨ 27 ਬੋਤਲਾਂ ਨਾਜਾਇਜ਼ ਸ਼ਰਾਬ 999 ਪਾਵਰ ਸਟਾਰ ਵਿਸਕੀ ਬਰਾਮਦ ਕੀਤੀ ਹੈ ਜਦਕਿ ਇਕ ਵਿਅਕਤੀ ਬਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੋਹਾਲੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਥਾਣਾ ਘੁਮਾਣ ਦੀ ਪੁਲਸ ਨੇ ਸ਼ਰਾਬ ਨੂੰ ਕਬਜ਼ੇ ’ਚ ਲੈ ਕੇ ਫਰਾਰ ਹੋਏ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਜੀ.ਐੱਮ ਗੋਪੀ ਉੱਪਲ ਨੇ ਦੱਸਿਆ ਕਿ ਤਸਕਰ ਲਾਹਣ ਅਤੇ ਸ਼ਰਾਬ ਨੂੰ ਲਾਵਾਰਿਸ ਥਾਵਾਂ ’ਤੇ ਲੁੱਕਾ ਦਿੰਦੇ ਹਨ ਜਿਸ ਤੋਂ ਬਾਅਦ ਮੌਕਾ ਪਾ ਕੇ ਉਹ ਤਸਕਰੀ ਕਰਦੇ ਹਨ। ਟੀਮ ਦੀ ਸ਼ਰਾਬ ਤਸਕਰਾਂ ’ਤੇ ਨਜ਼ਰ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ ਸੁਖਰਾਜ, ਏ.ਐੱਸ.ਆਈ ਪ੍ਰਭਜੀਤ, ਸਰਕਲ ਇੰਚਾਰਜ ਰਾਜੂ, ਪੰਮਾ, ਸੋਨੂੰ, ਗੁੱਲੂ ਆਦਿ ਹਾਜ਼ਰ ਸਨ।