Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਨਬਾਲਿਗਾ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਲੇ ਜਾਣ ਤੇ ਇਕ ਨਾਮਜ਼ਦ

ਨਬਾਲਿਗਾ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਲੇ ਜਾਣ ਤੇ ਇਕ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

19 ਮਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਅਧੀਨ ਪੈਂਦੇ ਇਲਾਕੇ ਦੀ ਵਸਨੀਕ ਇਕ ਨਬਾਲਗ਼ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ , ਫੁਸਲਾ ਕੇ ਲੇ ਜਾਣ ਤੇ ਪੁਲਿਸ ਵੱਲੋਂ ਇਕ ਨੂੰ ਨਾਮਜ਼ਦ ਕੀਤਾ ਗਿਆ ਹੈ । ਲੜਕੀ ਦੇ ਪਿਤਾ ਵਲੋ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਰਾਹੀ ਦੱਸਿਆ ਕਿ ਉਸ ਦੀ ਬੇਟੀ ਜਿਸ ਦੀ ਉਮਰ 15 ਸਾਲ 6 ਮਹੀਨੇ ਹੈ ਜੋ ਇਕ ਦੁਕਾਨ ਤੇ ਕੰਮ ਕਰਦੀ ਹੈ ਬੀਤੀ 14 ਮਈ 2023 ਨੂੰ ਕਰੀਬ 8.30 ਵਜੇ ਸਵੇਰੇ ਰੋਜਾਨਾ ਦੀ ਤਰਾਂ ਦੁਕਾਨ ਤੇ ਕੰਮ ਕਰਨ ਲਈ ਗਈ ਸੀ ਪਰ ਵਾਪਿਸ ਨਹੀ ਆਈ । ਸ਼ਿਕਾਇਤ ਕਰਤਾ ਨੂੰ ਪਤਾ ਲੱਗਾ ਹੈ ਉਸ ਦੀ ਬੇਟੀ ਨੂੰ ਗੋਪਾਲ ਵਾਸੀ ਧਾਰੀਵਾਲ ਵਿਆਹ ਕਰਾਉਣ ਦਾ ਝਾਂਸਾ ਦੇਕੇ ਵਰਗਲਾ , ਫੁਸਲਾ ਕੇ ਕਿਧਰੇ ਲੇ ਗਿਆ ਹੈ । ਤਫਤੀਸ਼ੀ ਅਫਸਰ ਸਹਾਇਕ ਸਬ ਇੰਸਪੈਕਟਰ ਰਮਨ ਲਤਾ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨ ਤੇ ਪੁਲਿਸ ਵੱਲੋਂ ਗੋਪਾਲ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated