Prime Punjab Times

Latest news
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ ਗੜ੍ਹਦੀਵਾਲਾ ਵਿਖੇ 10+1 ਵਿੱਚ ਦਾਖਲ ਹੋਏ ਦੋ ਵਿਦਿਆਰਥੀ ਸਨਮਾਨਿਤ

ਖਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ ਗੜ੍ਹਦੀਵਾਲਾ ਵਿਖੇ 10+1 ਵਿੱਚ ਦਾਖਲ ਹੋਏ ਦੋ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

19 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ 10+1 ਕਲਾਸ ਵਿੱਚ ਦਾਖਲ ਹੋਏ ਨਾਨ-ਮੇਡੀਕਲ ਅਤੇ ਕਮਰਸ ਦੇ ਵਿਦਿਆਰਥੀ ਜਿਹਨਾਂ ਨੇ ਦਸਵੀਂ ਕਲਾਸ ਦੀ ਸੀ.ਬੀ.ਐੱਸ.ਸੀ. ਬੋਰਡ ਵਿਚੋਂ ਚੰਗੇ ਨੰਬਰ ਲਏ ਹਨ, ਨੂੰ ਸਨਮਾਨਿਤ ਕੀਤਾ ਗਿਆ। ਨਾਨ-ਮੇਡੀਕਲ ਦੇ ਵਿਦਿਆਰਥੀ ਨਿਖਲ ਸਹਿਗਲ 94% ਅਤੇ ਕਮਰਸ ਦੇ ਵਿਦਿਆਰਥੀ ਪਾਰਥ ਗੁਪਤਾ 88% ਨੰਬਰ ਹਾਸਲ ਕੀਤੇ ਇਸ ਮੋਕੇ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਮਿਹਨਤ ਨਾਲ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਆ। ਕਾਲਜੀਏਟ ਸਕੂਲ ਦੇ ਇੰਚਾਰਜ ਮੈਡਮ ਅਰਚਨਾ ਠਾਕੁਰ ਨੇ ਵੀ ਵਿਦਿਆਰਥੀਆਂ ਨੁੰ ਵਧਾਈ ਦਿੱਤੀ। ਇਸ ਮੌਕੇ ਸੀਮਾ ਕੁਮਾਰੀ, ਸੁਖਵਿੰਦਰ ਕੁਮਾਰ ਅਤੇ ਮੇਡਮ ਇਸ਼ੀਤਾ ਹਾਜ਼ਰ ਸਨ।