Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਨੇ ਥਾਣਾ ਰਾਵਲਪਿੰਡੀ ਪੁਲਿਸ ਖਿਲਾਫ ਦਿੱਤਾ ਧਰਨਾ

ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਨੇ ਥਾਣਾ ਰਾਵਲਪਿੰਡੀ ਪੁਲਿਸ ਖਿਲਾਫ ਦਿੱਤਾ ਧਰਨਾ

ਫਗਵਾੜਾ ( ਲਾਲੀ ਦਾਦਰ )

🌑 ਪੁਲਿਸ ‘ਤੇ ਮਾਮਲੇ ਨੂੰ ਰਫਾ-ਦਫਾ ਕਰਨ ਦਾ ਲਾਇਆ ਦੋਸ਼

🌑 ਡੀ.ਐਸ.ਪੀ. ਦੇ ਦਖਲ ਨਾਲ ਕੇਸ ਹੋਇਆ ਦਰਜ

19 ਮਈ : ਥਾਣਾ ਰਾਵਲਪਿੰਡੀ ਅਧੀਨ ਪਿੰਡ ਨਰੂੜ ਦੇ ਨਜਦੀਕ ਹੋਏ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜਾਰੀ ਖਿਲਾਫ ਅੱਜ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਰਾਵਲਪਿੰਡੀ ਦੇ ਸਾਹਮਣੇ ਮਿ੍ਰਤਕ ਦੀ ਲਾਸ਼ ਨੂੰ ਰੱਖ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਨਹੀਂ ਕੀਤਾ ਅਤੇ ਐਕਸੀਡੈਂਟ ਕਰਨ ਵਾਲੇ ਕਾਰ ਚਾਲਕ ਨੂੰ ਮੌਕੇ ਤੇ ਗਿਰਫਤਾਰ ਨਹੀਂ ਕੀਤਾ। ਇਸ ਧਰਨੇ ਦੇ ਚਲਦਿਆਂ ਫਗਵਾੜਾ-ਹੁਸ਼ਿਆਰਪੁਰ ਰੋਡ ਦੀਆਂ ਦੋਨੇ ਸਾਈਡਾਂ ਉੱਪਰ ਟਰੈਫਿਕ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧਰਨੇ ਦੀ ਸੂਚਨਾ ਮਿਲਣ ਤੇ ਡੀ.ਐਸ.ਪੀ. ਜਸਪ੍ਰੀਤ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਪੀੜ੍ਹਤ ਪਰਿਵਾਰ ਨੂੰ ਪੂਰਾ ਨਿਆ ਦਿੱਤਾ ਜਾਵੇਗੀ। ਇੱਥੇ ਜਿਕਰਯੋਗ ਹੈ ਕਿ ਵੀਰਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਪਾਂਸ਼ਟਾ-ਫਗਵਾੜਾ ਮਾਰਗ ‘ਤੇ ਪਿੰਡ ਨਰੂੜ ਵਿਖੇ ਕਾਰ ਅਤੇ ਮੋਟਰਸਾਇਕਲ ਦਰਮਿਆਨ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿਚ ਪਿੰਡ ਭੁੰਗਰਨੀ ਥਾਣਾ ਮੇਹਟੀਆਣਾ ਜਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਕਰਮਵੀਰ ਸਿੰਘ ਪੁੱਤਰ ਸੋਹਣ ਸਿੰਘ ਦੀ ਮੌਤ ਹੋ ਗਈ ਸੀ ਜਦਕਿ ਮੋਟਰਸਾਇਕਲ ਦੇ ਪਿੱਛੇ ਬੈਠੇ ਇਕ ਹੋਰ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਸੀ। ਮਿ੍ਰਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਕਾਰਨ ਉਹਨਾਂ ਨੂੰ ਅੱਜ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ। ਖਬਰ ਲਿਖੇ ਜਾਣ ਤੱਕ ਪੁਲਿਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀ ਕਾਰ ਚਾਲਕ ਹਾਲੇ ਪੁਲਿਸ ਗਿਰਫਤ ਤੋਂ ਬਾਹਰ ਹੈ।

error: copy content is like crime its probhihated