Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੋਟਰਸਾਈਕਲ ਰੈਲੀ ਕੱਢ ਕੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਸਬੰਧੀ ਕੀਤਾ ਪ੍ਰੇਰਿਤ

ਮੋਟਰਸਾਈਕਲ ਰੈਲੀ ਕੱਢ ਕੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਸਬੰਧੀ ਕੀਤਾ ਪ੍ਰੇਰਿਤ

ਗੜ੍ਹਦੀਵਾਲਾ (ਚੌਧਰੀ)

19 ਮਈ : ਸਰਕਾਰੀ ਹਾਈ ਸਕੂਲ ਮਿਰਜਾਪੁਰ ਵਿਖੇ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਜਿਲ੍ਹਾ ਚੋਣ ਅਫਸਰ ਹੁਸਆਿਰਪੁਰ, ਸ. ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਲੇਂਦਰ ਠਾਕੁਰ ਜਿਲ੍ਹਾ ਸਵੀਪ ਨੋਡਲ ਅਫਸਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਹੈੱਡ ਮਾਸਟਰ ਲਖਵੀਰ ਸਿੰਘ ਦੀ ਅਗਵਾਈ ਹੇਠ ਸਵੀਪ ਤਹਿਤ ਵੋਟਰ ਸਾਈਕਲ ਰੈਲੀ ਕੱਢੀ ਗਈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਟੀ.ਆਈ. ਸ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਵੋਟਰ ਮੋਟਰਸਾਈਕਲ ਰੈਲੀ ਵਿਚ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵੋਟਰਾਂ ਨੂੰ ਉਨ੍ਹਾਂ ਦੇ ਹੱਕਾਂ ਤੇ ਮਤ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੈੱਡ ਮਾਸਟਰ ਲਖਵੀਰ ਸਿੰਘ ਨੇ ਕਿਹਾ ਕਿ ਆਪਣੀ ਵੋਟ ਬਣਾ ਕੇ, ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰਕੇ ਲੋਕਤੰਤਰ ਨੂੰ ਬਿਹਤਰ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਵੋਟਰ ਆਪਣੀ ਵੋਟ ਦੀ ਸਹੀ ਵਰਤੋਂ ਕਰਕੇ ਚੰਗੇ ਨੇਤਾ ਦੀ ਚੋਣ ਕਰ ਸਕਦੇ ਹਨ। ਚੁਣੇ ਗਏ ਨੇਤਾ ਦੇਸ ਦੀ ਤਰੱਕੀ ਕਰਨ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਸਰਬਜੀਤ ਸਿੰਘ, ਬਲਜਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।