Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਗਤਪੁਰ-ਵਰਿਆਹਾਂ ਰੋਡ ਤੇ ਵਾਪਰੇ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

ਸੰਗਤਪੁਰ-ਵਰਿਆਹਾਂ ਰੋਡ ਤੇ ਵਾਪਰੇ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

ਫਗਵਾੜਾ  (ਲਾਲੀ ਦਾਦਰ )

20 ਮਈ : ਫਗਵਾੜਾ ਦੇ ਨਜਦੀਕੀ ਪਿੰਡ ਅਕਾਲਗੜ੍ਹ ਦੇ ਵਸਨੀਕ ਇਕ ਨੌਜਵਾਨ ਦੀ ਅੱਜ ਸਵੇਰੇ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮਿ੍ਰਤਕ ਦੀ ਪਹਿਚਾਣ ਸੁਖਵਿੰਦਰ ਪਾਲ ਉਰਫ ਲਾਡੀ (45) ਪੁੱਤਰ ਮੋਹਨ ਲਾਲ ਵਾਸੀ ਪਿੰਡ ਅਕਾਲਗੜ੍ਹ ਤਹਿਸੀਲ ਫਗਵਾੜਾ ਜਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ ਪਿੰਡ ਸੰਗਤਪੁਰ ਸਾਈਡ ਤੋਂ ਆਪਣੇ ਘਰ ਪਿੰਡ ਅਕਾਲਗੜ੍ਹ ਨੂੰ ਪੈਦਲ ਆ ਰਿਹਾ ਸੀ ਤਾਂ ਉਸਨੇ ਇਕ ਮੋਟਰਸਾਇਕਲ ਸਵਾਰ ਤੋਂ ਲਿਫਟ ਲੈ ਲਈ। ਜਦੋਂ ਮੋਟਰਸਾਇਕਲ ਸੰਗਤਪੁਰ-ਵਰਿਆਹਾਂ ਰੋਡ ਸਥਿਤ ਇਕ ਜੈਡ ਮੋੜ ਤੋਂ ਨਿਕਲ ਰਿਹਾ ਸੀ ਤਾਂ ਮੋਟਰਸਾਇਕਲ ਦੇ ਪਿੱਛੇ ਬੈਠਾ ਸੁਖਵਿੰਦਰ ਪਾਲ ਉਰਫ ਲਾਡੀ ਸੰਤੁਲਨ ਵਿਗੜਨ ਨਾਲ ਮੋਟਰਸਾਇਕਲ ਤੋਂ ਡਿੱਗਦੇ ਹੋਏ ਨਜਦੀਕ ਤੋਂ ਲੰਘ ਰਹੀ ਇਕ ਪ੍ਰਾਈਵੇਟ ਸਕੂਲ ਦੀ ਬੱਸ ਨੰਬਰ ਪੀਬੀ 07 ਏ ਐਸ 4917 ਦੇ ਬੰਪਰ ਨਾਲ ਟਕਰਾ ਗਿਆ। ਜਿਸ ਨਾਲ ਉਸਦੇ ਸਿਰ ਵਿਚ ਸੱਟ ਲੱਗੀ ਅਤੇ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੋਹਾਂ ਧਿਰਾਂ ਦੇ ਬਿਆਨ ਹਾਸਲ ਕਰਕੇ 174 ਦੀ ਕਾਰਵਾਈ ਕਰ ਦਿੱਤੀ ਹੈ।