Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਟਰੈਫਿਕ ਪੁਲਿਸ ਨੇ ਬਿਨਾਂ ਹੈਲਮਟ ਤੋਂ ਵਾਹਨ ਚਲ ਰਹੇੇ ਲੋਕਾਂ ਨੂੰ ਹੈਲਮਟ ਪਾਉਣ ਬਾਰੇ ਜਾਗਰੂਕ ਕੀਤਾ ਤੇ ਹੈਲਮਟ ਵੰਡੇ

ਟਰੈਫਿਕ ਪੁਲਿਸ ਨੇ ਬਿਨਾਂ ਹੈਲਮਟ ਤੋਂ ਵਾਹਨ ਚਲ ਰਹੇੇ ਲੋਕਾਂ ਨੂੰ ਹੈਲਮਟ ਪਾਉਣ ਬਾਰੇ ਜਾਗਰੂਕ ਕੀਤਾ ਤੇ ਹੈਲਮਟ ਵੰਡੇ

ਬਟਾਲਾ (ਅਵਿਨਾਸ਼ )

ਦੁਰਘਟਨਾਵਾਂ ਤੋਂ ਬਚਣ ਲਈ ਸੜਕੀ ਨਿਯਮਾਂ ਦਾ ਗਿਆਨ ਤੇ ਪਾਲਣਾ ਬੇਹੱਦ ਜ਼ਰੂਰੀ

22 ਮਈ : ਰਵਿੰਦਰ ਸਿੰਘ, ਡੀ.ਐਸ.ਪੀ ਟਰੈਫਿਕ ਪੁਲਿਸ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਟਰੈਫਕ ਪੁਲਿਸ ਵਲੋਂ ‘7ਵਾਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ’ ਤਹਿਤ ਟਰੈਫਿਕ ਪੁਲਿਸ ਬਟਾਲਾ ਵਲੋਂ ਬਿਨਾਂ ਹੈਲਮਟ ਤੋਂ ਵਾਹਨ ਚਲ ਰਹੇੇ ਲੋਕਾਂ ਨੂੰ ਹੈਲਮਟ ਪਾਉਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਹੈਲਮਟ ਵੰਡੇ। ਇਸ ਮੌਕੇ ਮਨਜਿੰਦਰ ਸਿੰਘ ਮੁਨਸ਼ੀ ਟਰੈਫਿਕ ਪੁਲਿਸ ਬਟਾਲਾ ਵੀ ਮੋਜੂਦ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘7ਵਾਂ ਯੂ. ਐਨ ਗਲੋਬਲ ਸੜਕ ਸੁਰੱਖਿਆ ਹਫਤਾ’ ਮਨਾਇਆ ਜਾ ਰਿਹਾ ਹੈ, ਜਿਸ ਵਿਚ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਤਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਡੀ.ਐਸ.ਪੀ ਰਵਿੰਦਰ ਸਿੰਘ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਨੂੰ ਨਿਯਮਾਂ ਦਾ ਗਿਆਨ ਹੋਣਾ ਲਾਜ਼ਮੀ ਹੈ। ਨਿਯਮਾਂ ਦੇ ਗਿਆਨ ਹੋਣ ਦੇ ਨਾਲ—ਨਾਲ ਸਾਨੂੰ ਸੜਕ ’ਤੇ ਚੱਲਦੇ ਸਮੇਂ ਪਾਲਣਾ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰੇ ਵਹੀਕਲ ਨਹੀਂ ਦੇਣਾ ਚਾਹੀਦਾ। ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਰਧਾਰਤ ਉਮਰ ਤੋਂ ਬਾਅਦ ਹੀ ਵਹੀਕਲ ਚਲਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੋਟਰ ਸਾਈਕਲ, ਐਕਟਿਵਾ ਆਦਿ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਲਾਜ਼ਮੀ ਬਣਾਉਣੀ ਚਾਹੀਦੀ ਹੈ ਇਸ ਨਾਲ ਜਿਥੇ ਨਿਯਮਾਂ ਦੀ ਪਾਲਣਾ ਹੁੰਦੀ ਹੈ, ਉਥੇ ਜਾਨੀ ਨੁਕਸਾਨ ਹੋਣ ਤੋਂ ਵੀ ਬਚਤ ਹੁੰਦੀ ਹੈ। ਉਨਾਂ ਕਿਹਾ ਕਿ ਸੜਕ ’ਤੇ ਚਲਦੇ ਸਮੇਂ ਸਾਈਨ ਬੋਰਡਾਂ ਦੀ ਵੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਕਾਰ ਜਾਂ ਚਾਰ ਪਹੀਆ ਵਾਹਨ ਆਦਿ ’ਤੇ ਚੱਲਦੇ ਸਮੇਂ ਸੀਟ ਬੈਲਟ ਦੀ ਵਰਤੋਂ ਵੀ ਜ਼ਰੂਰ ਕੀਤੀ ਜਾਵੇ। ਇਸ ਤੋਂ ਇਲਾਵਾ ਆਪਣੇ ਵਹੀਕਲ ਦੀ ਸਪੀਡ ਦੀ ਸੀਮਾ ਵੀ ਹਦਾਇਤਾਂ ਮੁਤਾਬਕ ਹੋਣੀ ਚਾਹੀਦੀ ਹੈ ਤੇ ਵਹੀਕਲ ਤੇਜ਼ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।