Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਸਾਂਝੀ ਰਸੋਈ ਦਾ ਦੌਰਾ,ਖੁਦ ਪਰੋਸਿਆ ਖਾਣਾ

ਡਿਪਟੀ ਕਮਿਸ਼ਨਰ ਵੱਲੋਂ ਸਾਂਝੀ ਰਸੋਈ ਦਾ ਦੌਰਾ,ਖੁਦ ਪਰੋਸਿਆ ਖਾਣਾ

ਹੁਸ਼ਿਆਰਪੁਰ (ਬਿਊਰੋ) 

🌑 ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਾਂਝੀ ਰਸੋਈ ’ਚ ਖਾਣੇ ਦੀ ਕੀਮਤ 20 ਰੁਪਏ ਤੋਂ ਘਟਾ ਕੇ 10 ਰੁਪਏ ਕਰਨ ਦਾ ਐਲਾਨ
🌑  ਸਰਬੱਤ ਦਾ ਭਲਾ ਸੋਸਾਇਟੀ ਵਲੋਂ  ‘ਬੁੱਕ-ਏ-ਡੇ’ ਤਹਿਤ ਇਤਿਹਾਸਕ ਦਿਹਾੜੇ ’ਤੇ  ਲੋੜਵੰਦਾਂ ਨੂੰ ਕਰਵਾਇਆ ਗਿਆ ਭੋਜਨ ਮੁਹੱਈਆ

23 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਂਝੀ ਰਸੋਈ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਖਾਣੇ ਦੀ ਗੁਣਵੱਤਾ ਦੀ ਜਾਂਚ ਕੀਤੀ, ਉੱਥੇ ਹੀ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਖਾਣਾ ਖਾਣ ਲਈ ਆਏ ਲੋਕਾਂ ਨੂੰ ਖੁਦ ਖਾਣਾ ਪਰੋਸਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸਾਂਝੀ ਰਸੋਈ ’ਚ ਭੋਜਨ ਦੀ ਕੀਮਤ 10 ਰੁਪਏ ਤੋਂ ਵਧਾ ਕੇ 20 ਰੁਪਏ ਕੀਤੀ ਗਈ ਸੀ ਪਰ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਖਾਣੇ ਦੀ ਕੀਮਤ 10 ਰੁਪਏ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਦਿਹਾੜੇ ਮੌਕੇ ਸਰਬੱਤ ਦਾ ਭਲਾ ਸੋਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ ਵੱਲੋਂ ਬੁੱਕ-ਏ-ਡੇ ਤਹਿਤ ਸਾਂਝੀ ਰਸੋਈ ਵਿੱਚ ਸਹਿਯੋਗ ਦੇ ਕੇ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਛਬੀਲ ਵੀ ਲਗਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਨੇ ਪੂਰੇ ਸੂਬੇ ਵਿੱਚ ਆਪਣਾ ਵੱਖਰਾ ਸਥਾਨ ਬਣਾ ਲਿਆ ਹੈ, ਜਿਸ ਲਈ ਸੋਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਦੱਸਿਆ ਕਿ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਦਿਨ ਸਾਂਝੀ ਰਸੋਈ ਵਿੱਚ ਮਨਾਉਣ ਲਈ ਰੈੱਡ ਕਰਾਸ ਸੁਸਾਇਟੀ ਵੱਲੋਂ ‘ਬੁੱਕ-ਏ-ਡੇ’ ਮੁਹਿੰਮ ਤਹਿਤ ਦਿਨ ਬੁੱਕ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ ਆਪਣਾ ਵਿਸ਼ੇਸ਼ ਦਿਹਾੜਾ ਸਾਂਝੀ ਰਸੋਈ ਵਿੱਚ ਮਨਾਉਣ ਤਾਂ ਜੋ ਸਮਾਜਿਕ ਸਦਭਾਵਨਾ ਪੈਦਾ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਂਝੀ ਰਸੋਈ ਵਿੱਚ ਖਾਣੇ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪੌਸ਼ਟਿਕ ਭੋਜਨ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਸਾਂਝੀ ਰਸੋਈ ਵਿੱਚ ਦੁਪਹਿਰ ਦਾ ਖਾਣਾ ਖਾਣ ਲਈ ਆ ਸਕਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਣਾ ਬਣਾਉਣ ਤੋਂ ਲੈ ਕੇ ਪਰੋਸਣ ਤੱਕ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

error: copy content is like crime its probhihated