Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing 260 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

260 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

24 ਮਈ : 260 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਦੇਵ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ, ਸਰਬਜੀਤ ਸਿੰਘ ਐਸ.ਪੀ ਤਫਤੀਸ ਹੁਸਿਆਰਪੁਰ  ਦੇ ਦਿਸਾ ਨਿਰਦੇਸਾ ਅਨੁਸਾਰ ਨਸਾ ਤਸਕਰਾਂ ਖਿਲਾਫ ਚਲਾਈ ਵਿਸੇਸ ਮੁਹਿੰਮ ਤਹਿਤ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਟਾਡਾ ਦੀਆਂ ਹਦਾਇਤਾਂ ਅਨੁਸਾਰ ਅਤੇ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲ ਦੀ ਨਿਗਰਾਨੀ ਅਧੀਨ ਏ ਐਸ.ਆਈ ਨਾਮਦੇਵ ਸਮੇਤ ਪੁਲਿਸ ਪਾਰਟੀ ਗੜਦੀਵਾਲਾ ਤੋਂ ਹਰਦੋਪੱਟੀ ਮੋੜ ਪੁੱਜੀ ਤਾ ਸਾਹਮਣੇ ਤੋ ਇੱਕ ਮੋਨਾ ਨੌਜਵਾਨ ਕੱਚੇ ਰਸਤੇ ਖੜਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ.ਐਸ.ਆਈ ਨਾਮਦੇਵ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਜਿਸ ਨੇ ਆਪਣਾ ਨਾਮ ਜਤਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਦੇਵ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਜਿਸ ਦੇ ਪਹਿਨੇ ਹੋਈ ਕੈਪਰੀ ਦੀ ਸੱਜੀ ਜੇਬ ਵਿੱਚੋ ਪਲਾਸਟਿਕ ਲਿਫਾਫਾ ਬਰਾਮਦ ਹੋਇਆ। ਜਿਸ ਦੀ ਗਿਣਤੀ ਕਰਨ ਤੇ 260 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ FIR NO 41 ਮਿਤੀ 23-05-2023 ਅ/ਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ