Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਲਵਪ੍ਰੀਤ ਸਿੰਘ ਰਾਣਾ ਦੀ ਰਾਸ਼ਟਰੀ ਪੱਧਰ ਤੇ ਹੋਈ ਚੋਣ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਲਵਪ੍ਰੀਤ ਸਿੰਘ ਰਾਣਾ ਦੀ ਰਾਸ਼ਟਰੀ ਪੱਧਰ ਤੇ ਹੋਈ ਚੋਣ*

ਗੜ੍ਹਦੀਵਾਲਾ (ਚੌਧਰੀ) 

24 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਤਿੰਨ ਖਿਡਾਰੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਹੋਈ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਜਿਸ ਵਿੱਚ ਲਵਪ੍ਰੀਤ ਸਿੰਘ ਰਾਣਾ ਨੇ ਆਪਣੇ ਭਾਰ ਵਰਗ ਵਿੱਚ ਪੁਆਇੰਟ ਫਾਈਟ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਤੇ ਲਾਈਟ ਕੰਟੈਕਟ ਫਾਈਟ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਸੁਖਮਨਜੀਤ ਸਿੰਘ ਨੇ ਆਪਣੇ ਭਾਰ ਵਰਗ ਵਿੱਚ ਲਾਈਟ ਕੰਟੈਕਟ ਫਾਈਟ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਸੋਰਵ ਪਰਮਾਰ ਨੇ ਲਾਈਟ ਕੰਟੈਕਟ ਫਾਈਟ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਤੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਇਹਨਾਂ ਖਿਡਾਰੀਆਂ ਨੂੰ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਵਲੋਂ ਇਸ ਜਿੱਤ ਦਾ ਸਿਹਰਾ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੂੰ ਤੇ ਸਮੂਹ ਸਟਾਫ ਨੂੰ ਦਿੱਤਾ ਤੇ ਜੇਤੂ ਖਿਡਾਰੀਆਂ ਨੂੰ ਅੱਗੇ ਤੋਂ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਰਾਣਾ ਨੇ ਗੋਲਡ ਮੈਡਲ ਜਿੱਤ ਕਿ ਆਪਣੀ ਚੋਣ ਰਾਂਚੀ ਵਿੱਚ ਹੋ ਰਹੀ ਰਾਸ਼ਟਰੀ ਪੱਧਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਕਰਵਾ ਕਿ ਆਪਣੇ ਸਕੂਲ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਸੁਰਿੰਦਰ ਸਿੰਘ, ਸੁਭਾਸ਼ ਚੰਦਰ, ਜਰਨੈਲ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਵੰਤ ਸਿੰਘ,  ਅੰਕੁਰ ਕਸ਼ਯਪ, ਸੰਜੀਵ ਭਾਟੀਆ,ਨਿਰਮਲ ਸੌਖਲਾ, ਰਣਵੀਰ ਸਿੰਘ, ਜਸਵੀਰ ਸਿੰਘ,  ਸਤਵਿੰਦਰ ਸਿੰਘ, ਅਨਿਲ ਕੁਮਾਰ,  ਸੰਜੀਵ ਕੁਮਾਰ, ਮੈਡਮ ਨਵਨੀਤ ਕੌਰ, ਵਰਿੰਦਰ ਕੌਰ, ਅਨੂਪਮਾ ਦੇਵੀ, ਰੀਨਾ ਕੁਮਾਰੀ, ਨਵਜੋਤ ਕੌਰ, ਮਨੋਜ ਕੁਮਾਰੀ,  ਜਤਿੰਦਰ ਕੌਰ, ਮਨਜੋਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।