Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ.ਸ.ਸ.ਸ ਮਨਹੋਤਾ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਕੋਮਲ ਨੇ ਮੈਰਿਟ ਸੂਚੀ ਵਿੱਚ ਪੰਜਾਬ ‘ਚ 12 ਰੈਂਕ ਕੀਤਾ ਹਾਸਿਲ

ਸ.ਸ.ਸ.ਸ ਮਨਹੋਤਾ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਕੋਮਲ ਨੇ ਮੈਰਿਟ ਸੂਚੀ ਵਿੱਚ ਪੰਜਾਬ ‘ਚ 12 ਰੈਂਕ ਕੀਤਾ ਹਾਸਿਲ

ਗੜ੍ਹਦੀਵਾਲਾ (ਚੌਧਰੀ)

ਆਈ ਏ ਐਸ ਅਫਸਰ ਬਣਨਾ ਚਾਹੁੰਦੀ ਹੈ ਕੋਮਲ 

ਮੈਰਿਟ ਸੂਚੀ ਵਿੱਚ ਕੋਮਲ ਨੇ ਪੰਜਾਬ ਚ 12 ਰੈਂਕ ਪ੍ਰਾਪਤ ਕਰਕੇ ਸਕੂਲ ਅਤੇ ਜਿਲਾ ਹੁਸ਼ਿਆਰਪੁਰ ਦਾ ਨਾਂ ਕੀਤਾ ਹਾਸਿਲ 

24 ਮਈ : ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਕੋਮਲ ਸਪੁੱਤਰੀ ਸੁਰਿੰਦਰ ਸਿੰਘ / ਨੀਰਜ ਕੁਮਾਰੀ 488/500 (97.6) ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਪੰਜਾਬ ਚੋਂ 12 ਰੈਂਕ ਹਾਸਿਲ ਕਰਕੇ ਸਕੂਲ ਅਤੇ ਜਿਲਾ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕੀਤਾ ਹੈ । ਇਸ ਨਾਲ ਪਰਿਵਾਰਕ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਕੋਮਲ ਅਤੇ ਪਰਿਵਾਰ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਸਬੰਧੀ ਜਦੋਂ ਮੈਰਿਟ ਸੂਚੀ ਵਿਚ ਰੈਂਕ ਹਾਸਿਲ ਕਰਨ ਵਾਲੀ ਕੋਮਲ ਨੂੰ ਇਸ ਪ੍ਰਾਪਤੀ ਬਾਰੇ ਪੁਛਿਆ ਗਿਆ ਤਾਂ ਉਸ ਨੇ ਕਿਹਾ ਇਸ ਪ੍ਰਾਪਤੀ ਲਈ ਉਸ ਨੂੰ ਲਗਾਤਾਰ 6 ਤੱਕ ਮੇਹਨਤ ਕਰਨੀ ਪਈ ਹੈ। ਜਿਸਦਾ ਸਿਹਰਾ ਸਕੂਲ ਅਧਿਆਪਕਾਂ ਤੇ ਪਰਿਵਾਰ ਤੇ ਬੰਨਿਆਂ। ਉਹ ਇਸ ਤੋਂ ਬਾਅਦ ਗਰੈਜੂਏਸ਼ਨ ਕਰਨਾ ਚਾਹੀਦਾ ਹੈ ਤੇ ਉਪਰੰਤ ਯੂ ਪੀ ਐਸ ਸੀ ਦਾ ਟੈਸਟ ਕਲੀਅਰ ਕਰਕੇ ਆਈ ਏ ਐਸ ਅਫਸਰ ਬਣਨਾ ਚਾਹੁੰਦੀ ਹੈ । ਕੋਮਲ ਦੇ ਪਿਤਾ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਮੈਥ ਦੇ ਲੈਕਚਰਾਰ ਅਤੇ ਮਾਤਾ ਨੀਰਜ ਕੁਮਾਰੀ ਇੱਕ ਪ੍ਰਾਇਮਰੀ ਅਧਿਆਪਿਕਾ ਹਨ। ਸਕੂਲ ਦੇ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਅਤੇ ਸਮੂਹ ਸਟਾਫ ਨੇ ਕੋਲਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

ਕੈਪਸ਼ਨ : ਕੋਮਲ ਦਾ ਮੁੰਹ ਮਿੱਠਾ ਕਰਵਾਉਂਦੇ ਹੋਏ ਪਿਤਾ ਸੁਰਿੰਦਰ ਸਿੰਘ ਤੇ ਮਾਤਾ ਨੀਰਜ ਕੁਮਾਰੀ।