Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing 100 ਗ੍ਰਾਮ ਹੈਰੋਇਨ ਅਤੇ 100 ਕਿਲੋ ਲਾਹਣ ਸਮੇਤ ਚਾਰ ਕਾਬੂ

100 ਗ੍ਰਾਮ ਹੈਰੋਇਨ ਅਤੇ 100 ਕਿਲੋ ਲਾਹਣ ਸਮੇਤ ਚਾਰ ਕਾਬੂ

ਗੁਰਦਾਸਪੁਰ  ( ਅਸ਼ਵਨੀ )

26 ਮਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਚਾਰ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਅਤੇ 100 ਕਿਲੋ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਧਰਮਿੰਦਰ ਕੁਮਾਰ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਬਰੀ ਬਾਈਪਾਸ ਵਿੱਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਿਹਾ ਸੀ ਕਿ ਇਕ ਕਾਰ ਨੰਬਰ ਪੀ ਬੀ 02 ਸੀ ਸੀ 4970 ਬਟਾਲਾ ਸਾਈਡ ਤੋਂ ਆਈ ਇਸ ਕਾਰ ਨੂੰ ਰੋਕ ਕੇ ਚੈੱਕ ਕੀਤਾ ਗਿਆ ਇਸ ਦੇ ਡੈਸ਼ ਬੋਰਡ ਵਿੱਚੋ ਇੱਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਇਸ ਵਿੱਚ ਹੈਰੋਇਨ ਨੂਮਾ ਪਦਾਰਥ ਬਰਾਮਦ ਹੋਣ ਤੇ ਪੁਲਿਸ ਸਟੇਸ਼ਨ ਸਦਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ।ਕਾਰ ਸਵਾਰਾਂ ਨੇ ਆਪਣੇ ਨਾਂ ਸੁਖਦੇਵ ਸਿੰਘ ਉਰਫ ਬੱਬਰ ਪੁੱਤਰ ਹਰਦੀਪ ਸਿੰਘ , ਹਰਪਾਲ ਸਿੰਘ ਪੁੱਤਰ ਸੋਹਨ ਸਿੰਘ ਅਤੇ ਹਰਵਿੰਦਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਅੰਮ੍ਰਿਤਸਰ ਦੱਸੇ ।
ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਨਵਾਂ ਮੁਸਤਫਾਪੁਰ ਨੂੰ ਜਾ ਰਹੇ ਸੀ ਤਾਂ ਮੁੱਖਬਰ ਖ਼ਾਸ ਦੀ ਸੂਚਨਾ ਤੇ ਸੁਖਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਮੁਸਤਫਾਪੁਰ ਦੇ ਘਰ ਰੇਡ ਕੀਤੀ ਤਾਂ ਦੋ ਡਰਮੀਆ ਪਲਾਸਟਿਕ ਵਿੱਚੋਂ 50-50 ਕਿੱਲੋ ਲਾਹਣ ਬਰਾਮਦ ਹੋਈ ।

error: copy content is like crime its probhihated