Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਤਿੰਨ ਮੰਜਿਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਤਿੰਨ ਮੰਜਿਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਗੁਰਦਾਸਪੁਰ ( ਅਸ਼ਵਨੀ )

27 ਮਈ – ਬੀਤੀ ਰਾਤ ਸ਼ਹਿਰ ਦੇ ਬਹਿਰਾਮਪੁਰ ਰੋਡ ‘ਤੇ ਸਥਿਤ ਤਿੰਨ ਮੰਜ਼ਿਲਾ ਦੁਕਾਨ ਸ਼ਰਮਾ ਸੈਨੀਟੇਸ਼ਨ ਨੂੰ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਦੁਕਾਨ ਮਾਲਕ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ।ਜਾਣਕਾਰੀ ਦਿੰਦੇ ਹੋਏ ਨਰੇਸ਼ ਸ਼ਰਮਾ ਪੁੱਤਰ ਤਰਸੇਮ ਸ਼ਰਮਾ ਵਾਸੀ ਗੋਰਮਿੰਟ ਕਾਲਜ ਰੋਡ ਨੇ ਦੱਸਿਆ ਕਿ ਉਸ ਦੀ ਕਾਲਜ ਰੋਡ ‘ਤੇ ਸ਼ਰਮਾ ਸੈਨੀਟੇਸ਼ਨ ਦੇ ਨਾਂ ‘ਤੇ ਦੁਕਾਨ ਹੈ। ਜਿਸ ਵਿੱਚ ਪਲਾਸਟਿਕ ਦੀਆਂ ਪਾਈਪਾਂ, ਪਲੰਬਰ ਦਾ ਸਾਮਾਨ ਅਤੇ ਹੋਰ ਕੀਮਤੀ ਸਾਮਾਨ ਪਿਆ ਸੀ। ਉਸ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਨੂੰ ਵੀ 10 ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਰਾਤ ਕਰੀਬ 12 ਵਜੇ ਅੱਗ ਲੱਗਣ ਕਾਰਨ ਆਸਪਾਸ ਦੇ ਲੋਕਾਂ ਨੇ ਧੂੰਆਂ ਨਿਕਲਦਾ ਦੇਖਿਆ।

ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੀ ਦੁਕਾਨ ‘ਤੇ ਆਇਆ ਤਾਂ ਦੇਖਿਆ ਕਿ ਉਸ ਦੀ ਤਿੰਨ ਮੰਜ਼ਿਲਾ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਲਈ 8 ਤੋਂ 9 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ ਉਦੋਂ ਤੱਕ ਦੁਕਾਨ ‘ਚ ਪਿਆ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ | ਦੁਕਾਨਦਾਰ ਅਨੁਸਾਰ ਅੱਗ ਲੱਗਣ ਕਾਰਨ ਉਸਦਾ ਕਰੀਬ 80 ਤੋਂ 90 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
[5/27, 14:17] Ashwani Gurdaspur CDT: ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ
ਗੁਰਦਾਸਪੁਰ 27 ਮਈ ( ਅਸ਼ਵਨੀ ) – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਤਿੰਨ ਵਿਅਕਤੀਆ ਨੂੰ 1 ਲੱਖ , 18 ਹਜ਼ਾਰ , 5 ਸੋ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਖੁੰਡਾ ਪੁੱਲ ਬਾਈਪਾਸ ਮੋਜੂਦ ਸੀ ਕਿ ਮੁੱਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਬੱਗਾ ਪੁੱਤਰ ਜਰਣੈਲ ਵਾਸੀ ਖੁਸ਼ੀਪੁਰ , ਮਨੀ ਪੁੱਤਰ ਪ੍ਰੀਤਮ ਵਾਸੀ ਡਾਲਾ ਰਾਜਪੂਤਾਂ ਨੇ ਕਾਫ਼ੀ ਦਿਨਾਂ ਤੋਂ ਇੱਕ ਚੋਰੀ ਦੀ ਕਾਰ ਨੰਬਰ ਪੀ ਬੀ 27 ਸੀ 8895 ਵਿੱਚ ਸ਼ਰਾਬ ਲੱਦੀ ਹੋਈ ਹੈ ਅਤੇ ਕਾਰ ਦਾ ਐਕਸੀਡੈਂਟ ਹੋ ਜਾਣ ਕਾਰਨ ਕਾਰ ਝਾੜੀਆਂ ਵਿੱਚ ਖੜੀ ਹੈ । ਇਸ ਸੂਚਨਾ ਤੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਜਾ ਕੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ 112500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਕਤ ਤਿੰਨ ਵਿੱਰੁਧ ਮਾਮਲਾ ਦਰਜ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸਲਿੰਦਰ ਸਿੰਘ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਰਾਜ ਕੁਮਾਰੀ ਪਤਨੀ ਲੇਟ ਬਚਨ ਲਾਲ ਵਾਸੀ ਗਾਹਲੜੀ ਦੇ ਘਰ ਰੇਡ ਕਰਕੇ 6 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।

error: copy content is like crime its probhihated