Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਗੁਰਦਾਸਪੁਰ ( ਅਸ਼ਵਨੀ )

27 ਮਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਤਿੰਨ ਵਿਅਕਤੀਆ ਨੂੰ 1 ਲੱਖ , 18 ਹਜ਼ਾਰ , 5 ਸੋ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਖੁੰਡਾ ਪੁੱਲ ਬਾਈਪਾਸ ਮੋਜੂਦ ਸੀ ਕਿ ਮੁੱਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਬੱਗਾ ਪੁੱਤਰ ਜਰਣੈਲ ਵਾਸੀ ਖੁਸ਼ੀਪੁਰ , ਮਨੀ ਪੁੱਤਰ ਪ੍ਰੀਤਮ ਵਾਸੀ ਡਾਲਾ ਰਾਜਪੂਤਾਂ ਨੇ ਕਾਫ਼ੀ ਦਿਨਾਂ ਤੋਂ ਇੱਕ ਚੋਰੀ ਦੀ ਕਾਰ ਨੰਬਰ ਪੀ ਬੀ 27 ਸੀ 8895 ਵਿੱਚ ਸ਼ਰਾਬ ਲੱਦੀ ਹੋਈ ਹੈ ਅਤੇ ਕਾਰ ਦਾ ਐਕਸੀਡੈਂਟ ਹੋ ਜਾਣ ਕਾਰਨ ਕਾਰ ਝਾੜੀਆਂ ਵਿੱਚ ਖੜੀ ਹੈ । ਇਸ ਸੂਚਨਾ ਤੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਜਾ ਕੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ 112500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਕਤ ਤਿੰਨ ਵਿੱਰੁਧ ਮਾਮਲਾ ਦਰਜ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸਲਿੰਦਰ ਸਿੰਘ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਰਾਜ ਕੁਮਾਰੀ ਪਤਨੀ ਲੇਟ ਬਚਨ ਲਾਲ ਵਾਸੀ ਗਾਹਲੜੀ ਦੇ ਘਰ ਰੇਡ ਕਰਕੇ 6 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।