Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਟੂੁੁਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ – ਵਿਧਾਇਕ ਸ਼ੈਰੀ ਕਲਸੀ

ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਟੂੁੁਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ – ਵਿਧਾਇਕ ਸ਼ੈਰੀ ਕਲਸੀ

ਬਟਾਲਾ (ਅਵਿਨਾਸ਼ ਸ਼ਰਮਾ) 

ਵਿਧਾਇਕ ਸ਼ੈਰੀ ਕਲਸੀ ਨੇ ਚਿੱਟੀ ਗਰਾਊਂਡ ਬਟਾਲਾ ਨੇੜੇ ਮਿੰਨੀ ਪਾਰਕ ਬਣਾਉਣ ਦੀ ਕਰਵਾਈ ਸ਼ੁਰੂਆਤ

28 ਮਈ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜ ਅਤੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ, ਉਹ ਦਿਨ ਰਾਤ ਯਤਨਸ਼ੀਲ ਹਨ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬੇਰਿੰਗ ਕਾਲਜੀਏਟ ਸੀਨੀ ਸੈਕੰ. ਸਕੂਲ (ਚਿੱਟੀ ਗਰਾਊਂਡ) ਨੇੜੇ ਲੱਗਦੇ ਕੂੜੇ ਦੇ ਢੇਰ ਨੂੰ ਖਤਮ ਕਰਕੇ, ਇਸ ਨੂੰ ਮਿੰਨੀ ਪਾਰਕ ਦੇ ਰੂਪ ਵਿੱਚ ਵਿਕਸਿਤ ਕਰਨ ਲਈ ਕੰਮ ਸੁਰੂ ਕਰਵਾਉਣ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਨਾ ਕੇਵਲ ਸਰਬਪੱਖੀ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ, ਬਲਕਿ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਇੱਕ ਟੂੁਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਸ਼ਰਧਾਲੂ ਦੇਸ਼-ਵਿਦੇਸ਼ ਦੀ ਧਰਤੀ ਤੋ ਕਰਤਾਰਪੁਰ ਕੋਰੀਡੋਰ ਰਾਹੀਂ ਗੁਰੁਦਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਉਹ ਸ਼ਰਧਾਲੂ ਬਟਾਲਾ ਸ਼ਹਿਰ ਵਿੱਚ ਵੀ ਰੁਕਣ। ਉਨਾਂ ਦੱਸਿਆ ਕਿ ਬਟਾਲਾ ਆਪਣੇ ਅੰਦਰ ਅਮੀਰ ਵਿਰਾਸਤ ਸਮੋਈ ਬੈਠਾ ਹੈ। ਗੁਰਦੁਆਰਾ ਸ੍ਰੀ ਕੰਧ ਸਾਹਿਬ, ਕਾਲੀ ਦੁਆਰਾ ਮੰਦਿਰ, ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਅਚਲੇਸ਼ਵਰ ਧਾਮ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਇਲਾਵਾ ਇਤਿਹਾਸਕ ਸਮਾਰਕ ਹਜੀਰਾ ਪਾਰਕ ਤੇ ਜਲ ਮਹਿਲ ਆਦਿ ਬਟਾਲਾ ਦਾ ਅਮੀਰ ਖਜ਼ਾਨਾ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ।ਇਸ ਮੌਕੇ ਵਿਜੇ ਸੋਨੀ, ਇੰਜੀ. ਰੋਹਿਤ ਉੱਪਲ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਰਾਜੇਸ਼ ਤੁਲੀ, ਜਤਿੰਦਰ ਕਲਿਆਣ, ਅਜੇ ਕੁਮਾਰ ਤੇ ਸਰਬਜੀਤ ਸਿੰਘ ਕਲਸੀ ਆਦਿ ਮੋਜੂਦ ਸਨ।

error: copy content is like crime its probhihated