Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ – ਸਿਹਤ ਮੰਤਰੀ ਡਾ.ਬਲਬੀਰ ਸਿੰਘ

ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ – ਸਿਹਤ ਮੰਤਰੀ ਡਾ.ਬਲਬੀਰ ਸਿੰਘ

ਨਵਾਂਸ਼ਹਿਰ (ਜੋਸ਼ੀ) 

28 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਨਵਾਂਸ਼ਹਿਰ ਵਿਖੇ ਆਖਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੱਕ 550 ਡਾਕਟਰ ਨਵੇਂ ਆ ਜਾਣਗੇ, ਜਿਨ੍ਹਾਂ ਦੀ ਤਨਖਾਹ 30 ਹਜ਼ਾਰ ਤੋਂ ਵਧਾ ਕੇ 70 ਹਜ਼ਾਰ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਛਲੀ ਸਰਕਾਰ ਵੱਲੋਂ 7ਵੇਂ ਪੇਅ ਸਕੇਲ ਨੂੰ ਲਾਗੂ ਕਰਨ ਨਾਲ ਪੰਜਾਬ ਵਿੱਚ ਡਾਕਟਰਾਂ ਦੀ ਤਨਖਾਹ 1.41 ਲੱਖ ਤੋਂ ਘਟ ਕੇ 1.18 ਲੱਖ ਰੁਪਏ ਰਹਿ ਜਾਣ ਕਾਰਨ, ਨੌਕਰੀਆਂ ਛੱਡ ਕੇ ਗੁਆਂਢੀ ਰਾਜਾਂ ਵਿੱਚ ਗਏ ਡਾਕਟਰਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ‘ਪੇਅ ਸਕੇਲ’ ਮੁੜ ਤੋਂ ਪ੍ਰਭਾਸ਼ਿਤ ਕਰਕੇ ਇੱਥੇ ਹੀ ਪੂਰੀ ਤਨਖਾਹ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਾਕਟਰਾਂ ਦੀ ਬਹੁਤ ਲੋੜ ਹੈ ਅਤੇ ਸਰਕਾਰ ਆਪਣੇ ਪੱਧਰ ’ਤੇ ਮੈਡੀਕਲ ਸਪੈਸ਼ਲਿਸਟਾਂ, ਰੇਡੀਓ ਡਾਇਗਨਿਸਟਾਂ, ਗਾਇਨੀ ਤੇ ਹੋਰ ਮਾਹਿਰਾਂ ਦੀ ਕਮੀ ਨੂੰ ਪੂਰਾ ਕਰਨ ’ਚ ਲੱਗੀ ਹੋਈ ਹੈ। ਉੁਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਂਵਾਂ ’ਚ ਢਾਂਚਾਗਤ ਲੋੜਾਂ ਤੇ ਹੋਰ ਸਟਾਫ਼ ਜਿਨ੍ਹਾਂ ’ਚ ਸਟਾਫ਼ ਨਰਸਾਂ, ਪੈਰਾ ਮੈਡਿਕਸ, ਦਰਜਾ ਚਾਰ, ਵਾਰਡ ਅਟੈਂਡੈਂਟ ਦੀ ਭਰਤੀ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਅਨੁਸਾਰ ਸਰਕਾਰੀ ਹਸਪਤਾਲਾਂ ’ਚ ਸਪਲਾਈ ਹੁੰਦੀ 95 ਫ਼ੀਸਦੀ ਦਵਾਈ ਲਈ ‘ਰੇਟ ਕੰਟ੍ਰੈਕਟ’ ਤੈਅ ਹਨ ਅਤੇ ਰਹਿੰਦੇ 5 ਫ਼ੀਸਦੀ ‘ਰੇਟ ਕੰਟ੍ਰੈਕਟ’ ਵੀ ਜਲਦ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਰਕਾਰੀ ਹਸਪਤਾਲਾਂ ਦੀਆਂ ਐਮਰਜੈਂਸੀ ਮੈਡੀਕਲ ਸੇਵਾਵਾਂ ਹੋਰ ਵੀ ਬੇਹਤਰ ਹੋਣਗੀਆਂ ਅਤੇ ਸਾਰੇ ਲੋੜੀਂਦੇ ਟੈਸਟ, ਮੈਡੀਕਲ ਮਾਹਿਰ ਤੇ ਦਵਾਈਆਂ ਇੱਥੇ ਹੀ ਉਪਲਬਧ ਹੋਣਗੇ।
ਉਨ੍ਹਾਂ ਦੱਸਿਆ ਕਿ ਰਾਜ ਵਿੱਚ ਖੋਲ੍ਹੇ ਗਏ 580 ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਵੱਡੇ ਹਸਪਤਾਲਾਂ ’ਚ ਵੀ ਓ ਪੀ ਡੀ ਵਾਲੇ ਮਰੀਜ਼ਾਂ ਦੀ ਭੀੜ ਘਟੀ ਹੈ। ਉਨ੍ਹਾਂ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਆਮ ਲੋਕਾਂ ਨੂੰ ਸ਼ੂਗਰ ਤੇ ਬੀ ਪੀ ਜਿਹੀਆਂ ਬਿਮਾਰੀਆਂ ਤੋਂ ਬਚਾਉਣ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਆਮ ਲੋਕਾਂ ਖਾਸ ਕਰ ਹਾਈ ਰਿਸਕ ਜ਼ੋਨ ’ਚ ਆਉਂਦੀਆਂ ਗਰਭਵਤੀ ਮਹਿਲਾਵਾਂ ਨੂੰ ੇਯੋਗਾ, ਸੈਰ ਅਤੇ ਹੋਰ ‘ਲਾਈਫ਼ ਸਟਾਈਲ’ ਤਬਦੀਲੀਆਂ ਰਾਹੀਂ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਤਿਆਰ ਕੀਤਾ ਜਾਵੇ।

 ਕੈਪਸ਼ਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਸੰਬੋਧਨ ਕਰਦੇ ਹੋਏ,ਪੋਲੀਓ ਰੋਕੂ ਬੂੰਦਾ ਪਿਲਾ ਕੇ ਸੂਬੇ ਦੇ 12 ਜ਼ਿਲ੍ਹਿਆਂ ਲਈ 3 ਦਿਨਾਂ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ, ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਐਮ ਐਲ ਏ ਸੰਤੋਸ਼ ਕਟਾਰੀਆ, ਐਮ ਐਲ ਏ ਡਾ. ਨਛੱਤਰ ਪਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ ਤੇ ਇੰਪਰੂਵਮੈਂਟ ਟ੍ਰੱਸਟ ਦੇ ਚੇਅਰਮੈਨ ਸਨਤਾਮ ਸਿੰਘ ਜਲਵਾਹਾ ਤੇ ਹੋਰ।