Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਸਵੀਂ ਦੀ ਬੋਰਡ ਪ੍ਰੀਖਿਆ ‘ਚ ਸੌ ਫੀਸਦੀ ਰਿਹਾ ਸਰਕਾਰੀ ਹਾਈ ਸਕੂਲ ਖਲਵਾੜਾ ਦਾ ਨਤੀਜਾ

ਦਸਵੀਂ ਦੀ ਬੋਰਡ ਪ੍ਰੀਖਿਆ ‘ਚ ਸੌ ਫੀਸਦੀ ਰਿਹਾ ਸਰਕਾਰੀ ਹਾਈ ਸਕੂਲ ਖਲਵਾੜਾ ਦਾ ਨਤੀਜਾ

ਫਗਵਾੜਾ (ਲਾਲੀ ਦਾਦਰ )

* ਸਾਨੀਆ ਸ਼ੀਹਮਾਰ 92% ਅੰਕ ਹਾਸਲ ਕਰਕੇ ਸਕੂਲ ‘ਚ ਰਹੀ ਅੱਵਲ

29 ਮਈ :  ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੇ ਐਲਾਨੇ ਨਤੀਜੇ ‘ਚ ਸਰਕਾਰੀ ਹਾਈ ਸਕੂਲ ਖਲਵਾੜਾ ਤਹਿਸੀਲ ਫਗਵਾੜਾ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਕੂਲ ਇੰਚਾਰਜ ਮੈਡਮ ਸਵਿਤਾ ਪਵਾਰ ਨੇ ਦੱਸਿਆ ਕਿ ਸਾਨੀਆ ਸ਼ੀਹਮਾਰ ਪੁਤਰੀ ਸ਼ਿਵ ਦਿਆਲ ਨੇ 92% ਅੰਕ ਹਾਸਲ ਕਰਕੇ ਸਕੂਲ ‘ਚ ਪਹਿਲਾ, ਹਰਸ਼ਦੀਪ ਕੌਰ ਪੁਤਰੀ ਸਤਨਾਮ ਸਿੰਘ ਨੇ 86.1% ਅੰਕਾਂ ਦੇ ਨਾਲ ਸਕੂਲ ‘ਚ ਦੂਸਰਾ ਜਦਕਿ ਪਵਨਪ੍ਰੀਤ ਪੁਤਰੀ ਵਿਜੇ ਕੁਮਾਰ ਨੇ 85.8% ਅੰਕ ਹਾਸਲ ਕਰਕੇ ਸਕੂਲ ‘ਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਲਈ ਸਕੂਲ ਦੇ ਡੀ.ਡੀ.ਓ. ਸੁਰੇਸ਼ ਗੁਪਤਾ ਪਿ੍ਰੰਸੀਪਲ ਭੁੱਲਾਰਾਏ ਸਕੂਲ ਨੇ ਸ਼ੁੱਭ ਇੱਛਾਵਾਂ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ। ਪਹਿਲੀਆਂ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਉਹਨਾਂ ਇਸ ਵਧੀਆ ਨਤੀਜੇ ਦਾ ਸਿਹਰਾ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਮਿਲੇ ਮਾਰਗ ਦਰਸ਼ਨ ਨੂੰ ਦਿੱਤਾ।