Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਿਜੀਟਲ ਲਾਇਬ੍ਰੇਰੀ ’ਚ ‘ਸਮਰ ਇੰਟਰਨਸ਼ਿਪ ਪ੍ਰੋਗਰਾਮ’ ਆਯੋਜਿਤ : ਡਿਪਟੀ ਕਮਿਸ਼ਨਰ

ਡਿਜੀਟਲ ਲਾਇਬ੍ਰੇਰੀ ’ਚ ‘ਸਮਰ ਇੰਟਰਨਸ਼ਿਪ ਪ੍ਰੋਗਰਾਮ’ ਆਯੋਜਿਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

–ਕਾਲਜ ਵਿਦਿਆਰਥੀ ਤੇ ਗਰੈਜੂਏਟ 10 ਜੂਨ ਤੱਕ ਕਰ ਸਕਦੇ ਹਨ ਬਿਨੈ ਪੱਤਰ

30 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ ‘ਸਮਰ ਇੰਟਰਨਸ਼ਿਪ ਪ੍ਰੋਗਰਾਮ’ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਇੰਟਰਨਸ਼ਿਪ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਤੇ ਗਰੈਜੂਏਟ ਬਿਨੈ ਪੱਤਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਨਪੇਡ ਇੰਟਰਨਸ਼ਿਪ ਲਈ ਤਜ਼ਰਬੇ ਦੇ ਪ੍ਰਮਾਣ ਪੱਤਰ ਵੀ ਦਿੱਤੇ ਜਾਣਗੇ। ਇਸ ਦੀ ਮਿਆਦ 2 ਮਹੀਨੇ ਦੀ ਹੈ ਅਤੇ ਇਸ ਨੂੰ 6 ਮਹੀਨੇ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ ਅਪਲਾਈ ਕਰਨ ਲਈ ਆਖਰੀ ਮਿਤੀ 10 ਜੂਨ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਸਮਰ ਇੰਟਰਨਸ਼ਿਪ ਪ੍ਰੋਗਰਾਮ’ ਵਿਚ ਗ੍ਰਾਫਿਕ ਡਿਜਾਇਨ ਐਂਡ ਕੰਟੈਂਟ ਕ੍ਰਿਏਟਰ, ਸੋਸ਼ਲ ਮੀਡੀਆ ਆਉਟਰੀਚ ਐਂਡ ਕੰਪੇਨਿੰਗ, ਲਾਇਬ੍ਰੇਰੀ ਐਂਡ ਇਨਫਾਰਮੇਸ਼ਨ ਸਾਇੰਸ (ਬੀ.ਲਿਬ, ਐਮ. ਲਿਬ ਵਿਦਿਆਰਥੀ) ਵਿਚ ਇੰਟਰਨਸ਼ਿਪ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇੰਟਰਨਸ਼ਿਪ ਲਈ ਵਿਦਿਆਰਥੀ ਮੇਲ ਆਈ.ਡੀ mgnf21.manoj0iima.ac.in, ਫੋਨ ਨੰਬਰ 98889 90656 ’ਤੇ ਜਾਂ ਡਿਜੀਟਲ ਲਾਇਬ੍ਰੇਰੀ, ਸਾਹਮਣੇ ਰੈਡ ਕਰਾਸ ਦਫ਼ਤਰ, ਸਿਵਲ ਲਾਈਨ ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦੇ ਹਨ।