Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਵਿਦਿਆਰਥੀ ਸਨਮਾਨਿਤ

ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਵਿਦਿਆਰਥੀ ਸਨਮਾਨਿਤ

ਹਾਜੀਪੁਰ / ਦਸੂਹਾ (ਚੌਧਰੀ) 

31 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਅਤੇ ਬਾਰ੍ਹਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਅਨੁਸਾਰ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਘੁਵੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਦੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਪ੍ਰਿੰ. ਸੰਜੀਵ ਕੁਮਾਰ ਦੀ ਅਗਵਾਈ ਹੇਠ ਪ੍ਰਸਿੱਧ ਸਮਾਜ ਸੇਵੀ ਪਰਸ਼ੋਤਮ ਲਾਲ ਮੀਸ਼ਤੂ ਮੁੱਖ ਮਹਿਮਾਨ, ਸਰਪੰਚ ਕਿਸ਼ੋਰ ਕੁਮਾਰ, ਚੇਅਰਪਰਸਨ ਹਰਜੀਤ ਕੌਰ, ਵਿਜੇ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪ ਆਗੂ ਗੁਰਜੀਤ ਸਿੰਘ, ਅਮਿਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜਰ ਸਨ। ਪ੍ਰਿੰ. ਸੰਜੀਵ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੁਹਾਨੀ ਨੇ 10+2 ਮੈਡੀਕਲ ਜਮਾਤ ਵਿੱਚੋ ਪੰਜਾਬ ਭਰ ਵਿੱਚ ਗਿਆਰ੍ਹਵਾਂ ਰੈਂਕ ਹਾਸਿਲ ਕੀਤਾ। ਸਾਇੰਸ ਦੇ 37, ਕਮਰਸ ਦੇ 3, ਆਰਟਸ ਦੇ 2, ਵੋਕੇਸ਼ਨ ਦੇ 2 ਅਤੇ ਦਸਵੀਂ ਦੇ 2 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁੱਖ ਮਹਿਮਾਨ ਪਰਸ਼ੋਤਮ ਲਾਲ ਮੀਸ਼ਤੂ ਨੇ ਕਿਹਾ ਕਿ ਪੂਰੇ ਇਲਾਕੇ ਨੂੰ ਸਕੂਲ ਦੇ ਮਿਹਨਤੀ ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਉੱਤੇ ਬੇਹੱਦ ਮਾਣ ਹੈ ਅਤੇ ਸਕੂਲ ਮੁਖੀ ਪ੍ਰਿੰ. ਸੰਜੀਵ ਕੁਮਾਰ ਵੱਲੋਂ ਅਨੁਸ਼ਾਸ਼ਨ ਅਤੇ ਬੇਹਤਰੀਨ ਪ੍ਰਬੰਧਾਂ ਨੂੰ ਆਧੁਨਿਕ ਲੀਹਾਂ ਤੇ ਕਾਇਮ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਮੌਕੇ ਸਕੂਲ ਭਲਾਈ ਲਈ ਇੱਕੀ ਹਜਾਰ ਰੁਪਏ ਨਗਦ ਦਿੱਤਾ ਗਿਆ।ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਹਾਜਰ ਸਨ।

ਫੋਟੋ : ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਪਰਸ਼ੋਤਮ ਮਿਸ਼ਤੂ, ਪ੍ਰਿੰ. ਸੰਜੀਵ ਕੁਮਾਰ ਅਤੇ ਸਟਾਫ਼ ਮੈਂਬਰ।

error: copy content is like crime its probhihated