Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਟੀ.ਬੀ,ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੀ ਜਾਂਚ ਲਈ ਸਿਹਤ ਵਿਭਾਗ ਚਲਾਏਗਾ ਵਿਸ਼ੇਸ਼ ਸਕਰੀਨਿੰਗ ਮੁਹਿੰਮ

ਟੀ.ਬੀ,ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੀ ਜਾਂਚ ਲਈ ਸਿਹਤ ਵਿਭਾਗ ਚਲਾਏਗਾ ਵਿਸ਼ੇਸ਼ ਸਕਰੀਨਿੰਗ ਮੁਹਿੰਮ

ਗੁਰਦਾਸਪੁਰ / ਬਟਾਲਾ (ਅਵਿਨਾਸ਼) 

ਸਕਰੀਨਿੰਗ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਗੁਰਦਾਸਪੁਰ, ਚਿਲਡਰਨ ਹੋਮ, ਨਸ਼ਾ ਛੁਡਾਊ ਕੇਂਦਰਾਂ ਅਤੇ ਬਿਰਦ ਆਸ਼ਰਮਾਂ ਵਿੱਚੋਂ ਲਏ ਜਾਣਗੇ ਸੈਂਪਲ

31 ਮਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 15 ਜੂਨ ਤੋਂ 2 ਜੁਲਾਈ 2023 ਤੱਕ ਕੇਂਦਰੀ ਜੇਲ੍ਹ ਗੁਰਦਾਸਪੁਰ, ਚਿਲਡਰਨ ਹੋਮ, ਨਸ਼ਾ ਛੁਡਾਊ ਕੇਂਦਰਾਂ ਅਤੇ ਬਿਰਦ ਆਸ਼ਰਮਾਂ ਵਿੱਚ ਟੀ.ਬੀ, ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੀਆਂ ਬਿਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ 15 ਜੂਨ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਤੋਂ ਕਰਨਗੇ।

ਸਕਰੀਨਿੰਗ ਮੁਹਿੰਮ ਸਬੰਧੀ ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਕਰੀਨਿੰਗ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਬੰਦ ਕੈਦੀਆਂ ਤੇ ਹਵਾਲਾਤੀਆਂ, ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ, ਜ਼ਿਲ੍ਹੇ ਦੇ ਬਿਰਦ ਆਸ਼ਰਮਾਂ ਵਿੱਚ ਰਹਿ ਰਹੇ ਬਜ਼ੁਰਗਾਂ ਤੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਟੀ.ਬੀ, ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੇ ਟੈਸਟ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕਰੀਨਿੰਗ ਮੁਹਿੰਮ ਨੂੰ 100 ਫੀਸਦੀ ਯਕੀਨੀ ਬਣਾਇਆ ਜਾਵੇ ਤਾਂ ਜੋ ਪਾਜ਼ਟਿਵ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੀ ਇਹ ਮੁਹਿੰਮ ਬਹੁਤ ਵਧੀਆ ਹੈ ਜਿਸ ਨਾਲ ਜਿਥੇ ਉਪਰੋਕਤ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦਾ ਪਤਾ ਲੱਗ ਸਕੇਗਾ ਓਥੇ ਓਨਾਂ ਮਰੀਜ਼ਾਂ ਦਾ ਇਲਾਜ ਸ਼ੁਰੂ ਹੋਣ ਨਾਲ ਇਹ ਬਿਮਾਰੀ ਓਨ੍ਹਾਂ ਤੋਂ ਅੱਗੇ ਨਹੀਂ ਫੈਲ ਸਕੇਗੀ। ਉਨ੍ਹਾਂ ਇਸ ਮੁਹਿੰਮ ਵਿੱਚ ਸ਼ਾਮਲ ਸਾਰੇ ਵਿਭਾਗਾਂ ਨੂੰ ਆਪਸ ਵਿੱਚ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਹਰਭਜਨ ਰਾਮ, ਜੇਲ ਸੁਪਰਡੈਂਟ ਸ. ਨਵਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ, ਡਾ. ਰੋਮੀ ਰਾਜਾ, ਡਾ. ਚੇਤਨਾ, ਚਿਲਡਰਨ ਹੋਮ ਦੀ ਸੁਪਰਡੈਂਟ ਸੰਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated