Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੇ ਤਿੰਨ ਰੋਜਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੇ ਤਿੰਨ ਰੋਜਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਫਗਵਾੜਾ (ਲਾਲੀ ਦਾਦਰ) 

* 4 ਜੂਨ ਨੂੰ ਰੰਧਾਵਾ ਬ੍ਰਦਰਜ਼ ਲਗਵਾਉਣਗੇ ਭਰਪੂਰ ਹਾਜ਼ਰੀ

1 ਜੂਨ :  ਧੰਨ ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ 2 ਤੋਂ 4 ਜੂਨ ਤੱਕ ਦਰਬਾਰ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਏ ਜਾ ਰਹੇ ਤਿੰਨ ਰੋਜਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਧੇਰੇ ਜਾਣਕਾਰੀ ਦਿੰਦਿਆਂ ਦਰਬਾਰ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਨੇ ਦੱਸਿਆ ਕਿ 2 ਜੂਨ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਮਹਿੰਦੀ ਤੇ ਚਰਾਗ ਦੀ ਰਸਮ ਅਦਾ ਕੀਤੀ ਜਾਵੇਗੀ। ਦੂਸਰੇ ਦਿਨ ਤਿੰਨ ਜੂਨ ਨੂੰ ਸਵੇਰੇ 10 ਵਜੇ ਝੰਡੇ ਦੀ ਰਸਮ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਉਪਰੰਤ ਕੜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਰਾਤ ਨੂੰ ਕੱਵਾਲ ਸ਼ੌਕਤ ਅਲੀ ਮਲੇਰਕੋਟਲਾ ਵਾਲੇ ਆਪਣਾ ਸੂਫੀਆਨਾ ਪ੍ਰੋਗਰਾਮ ਪੇਸ਼ ਕਰਨਗੇ। ਤੀਸਰੇ ਤੇ ਆਖਰੀ ਦਿਨ ਐਤਵਾਰ 4 ਜੂਨ ਨੂੰ ਦੁਪਿਹਰ 2 ਵਜੇ ਇੰਟਰਨੈਸ਼ਨਲ ਗਾਇਕ ਰੰਮੀ ਰੰਧਾਵਾ ਤੇ ਪਿ੍ਰੰਸ ਰੰਧਾਵਾ (ਰੰਧਾਵਾ ਬ੍ਰਦਰਜ) ਆਪਣੇ ਪ੍ਰਸਿੱਧ ਗੀਤਾਂ ਨਾਲ ਭਰਪੂਰ ਹਾਜਰੀ ਲਗਵਾਉਣਗੇ। ਸ਼ਾਮ ਨੂੰ 4 ਵਜੇ ਸੈਣੀ ਡੀ.ਜੇ ਲੈਂਡ ਐਂਡ ਪਾਰਟੀ ਵਲੋਂ ਭੰਗੜੇ ਦਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਪਰੰਤ ਛਿੰਜ ਮੇਲੇ ਦਾ ਆਯੋਜਨ ਹੋਵੇਗਾ। ਜਿਸ ਵਿਚ ਪੰਜਾਬ ਦੇ ਨਾਮਵਰ ਪਹਿਲਵਾਨ ਕੁਸ਼ਤੀ ਦੇ ਜੋਹਰ ਦਿਖਾਉਣਗੇ। ਪਟਕੇ ਦੀ ਪਹਿਲੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ 9100 ਰੁਪਏ ਤੇ ਟਰਾਫੀ ਜਦਕਿ ਉਪ ਜੇਤੂ ਪਹਿਲਵਾਨ ਨੂੰ 7100 ਰੁਪਏ ਦੇ ਨਗਦ ਇਨਾਮ ਤੋਂ ਇਲਾਵਾ ਪਟਕੇ ਦੀ ਦੂਸਰੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ 6100 ਰੁਪਏ ਨਗਦ ਇਨਾਮ ਅਤੇ ਉਪ ਜੇਤੂ ਨੂੰ 4100 ਰੁਪਏ ਨਗਦ ਰਾਸ਼ੀ ਨਾਲ ਨਵਾਜਿਆ ਜਾਵੇਗਾ। ਦਾਤਾ ਜੀ ਦਾ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੁੱਟ ਵਰਤਾਈਆਂ ਜਾਣਗੀਆਂ। ਸਾਂਈ ਕਰਨੈਲ ਸ਼ਾਹ ਨੇ ਸਮੂਹ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਵਿਚ ਹਾਜਰੀ ਲਗਵਾ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੇ ਪਤਵੰਤੇ ਵੀ ਹਾਜਰ ਸਨ।

ਕੈਪਸ਼ਨ- ਪਿੰਡ ਸਾਹਨੀ ਵਿਖੇ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਾਂਈ ਕਰਨੈਲ ਸ਼ਾਹ ਅਤੇ ਹੋਰ।

error: copy content is like crime its probhihated