Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਉਘੇ ਸਮਾਜ ਸੇਵੀ ਚੌਧਰੀ ਗਿਆਨ ਸਿੰਘ ਦੀ ਬਰਸੀ ਸ਼ਰਧਾਪੂਰਵਕ ਮਨਾਈ 

ਉਘੇ ਸਮਾਜ ਸੇਵੀ ਚੌਧਰੀ ਗਿਆਨ ਸਿੰਘ ਦੀ ਬਰਸੀ ਸ਼ਰਧਾਪੂਰਵਕ ਮਨਾਈ 

ਗੜ੍ਹਦੀਵਾਲਾ (ਚੌਧਰੀ) 

1 ਜੂਨ : ਚੌਧਰੀ ਗਿਆਨ ਸਿੰਘ ਵੈਲਫੇਅਰ ਐਸੋਸ਼ੀਏਸ਼ਨ – ਪੰਜਾਬ ਵੱਲੋਂ ਉਘੇ ਸਮਾਜ ਸੇਵੀ ਚੌਧਰੀ ਗਿਆਨ ਸਿੰਘ ਦੀ ਬਰਸੀ ਮੌਕੇ ਗਿਆਨ ਸਿੰਘ ਦੇ ਬੁੱਤ ਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸ ਗੜ੍ਹਦੀਵਾਲ, ਖਜ਼ਾਨਚੀ ਵਰਿੰਦਰ ਕੁਮਾਰ ਅਤੇ ਪ੍ਰਚਾਰ ਸਕੱਤਰ ਨਵਦੀਪ ਸਿੰਘ ਦੀਪੀ ਨੇ ਕਿਹਾ ਕਿ ਉਹ ਸਮਾਜ ਦੇ ਹਰ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ।ਇਸ ਤੋਂ ਇਲਾਵਾ ਪ੍ਰਧਾਨ ਪ੍ਰਿੰਸ ਗੜ੍ਹਦੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਐਸੋਸੀਏਸ਼ਨ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੀ ਮਦਦ ਕਰੇਗੀ। ਅਤੇ ਅਕਾਦਮਿਕ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਦਾ ਉਦੇਸ਼ ਇੱਕ ਅਜਿਹੇ ਸਮਾਜ ਦੀ ਸਿਰਜਣਾ ਕਰਨਾ ਹੈ ਜਿਸਦਾ ਸੁਪਨਾ ਚੌਧਰੀ ਸਾਹਿਬ ਨੇ ਦੇਖਿਆ ਸੀ।ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਅਤੇ ਕਮੇਟੀ ਮੈਂਬਰਾਂ ਨੇ ਵੀ ਚੌਧਰੀ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ।