Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਇੰਸਪੈਕਟਰ ਮਲਕੀਤ ਸਿੰਘ ਵਲੋਂ ਥਾਣਾ ਮੁਖੀ ਗੜ੍ਹਦੀਵਾਲਾ ਦਾ ਚਾਰਜ ਸੰਭਾਲਣ ਮਗਰੋਂ ਕੱਢਿਆ ਫਲੈਗ ਮਾਰਚ

ਇੰਸਪੈਕਟਰ ਮਲਕੀਤ ਸਿੰਘ ਵਲੋਂ ਥਾਣਾ ਮੁਖੀ ਗੜ੍ਹਦੀਵਾਲਾ ਦਾ ਚਾਰਜ ਸੰਭਾਲਣ ਮਗਰੋਂ ਕੱਢਿਆ ਫਲੈਗ ਮਾਰਚ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ) 

1 ਜੂਨ : ਜਿਲ੍ਹਾ ਹੁਸ਼ਿਆਰਪੁਰ ਦੇ ਉੱਪ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਡੀਐੱਸਪੀ ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ-ਇੰਸਪੈਕਟਰ ਮਲਕੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਿਸ ਵੱਲੋਂ ਇਲਾਕੇ ‘ਤੇ ਗੜ੍ਹਦੀਵਾਲਾ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਇਲਾਕੇ ਵਿੱਚ ਅਮਨ ਕਾਨੂੰਨ ਬਰਕਰਾਰ ਰੱਖਣ ਲਈ  ਇਲਾਕੇ ਦੇ ਲੋਕਾਂ ਨੂੰ ਸ਼ਾਤੀ ਬਣਾਏ ਰੱਖਣ ਅਤੇ ਝੂਠੀਆਂ ਅਫਵਾਹਾਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਆਖਿਆ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਇਲਾਕੇ ਤੇ ਸ਼ਹਿਰ ਵਿੱਚ ਗਸਤ ਵੀ ਵਧਾ ਦਿੱਤੀ ਗਈ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ। ਇਸ ਸਬ ਇੰਸਪੈਕਟਰ ਅਜੀਤ ਸਿੰਘ, ਏ.ਐੱਸ.ਆਈ ਬਲਵਿੰਦਰ ਸਿੰਘ, ਏ.ਐੱਸ.ਆਈ. ਕੁਲਦੀਪ ਸਿੰਘ,ਏ. ਐੱਸ. ਆਈ. ਸਤਪਾਲ ਸਿੰਘ,ਏ.ਐੱਸ.ਆਈ ਪਰਮਜੀਤ ਸਿੰਘ, ਮੁੱਖ ਮੁਨਸ਼ੀ ਗਗਨਦੀਪ ਸਿੰਘ,ਹੌਲਦਾਰ ਤਲਵਿੰਦਰ ਸਿੰਘ, ਪੀ ਐਚ ਜੀ ਵਿਜੈ ਕੁਮਾਰ ਸਮੇਤ ਪੁਲਿਸ ਮੁਲਾਜ਼ਮ ਹਾਜਰ ਸਨ।