Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ 7 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਖਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ 7 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 

1 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿੱਤੀ 01 ਜੂਨ, 2023 ਤੋਂ 7 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਪਹਿਲੇ ਦਿਨ 10+1 ਅਤੇ 10+2 ਦੇ ਵਿਦਿਆਰਥੀਆਂ ਨੁੰ ਸਲੋਅ ਰੇਸ, ਬੈਕ ਰੇਸ , ਮਿਊਜੀਕਲ ਚੇਅਰ ਕਰਵਾਈ ਗਈ।ਇਸ ਕੈਂਪ ਵਿੱਚ 60 ਵਿਦਿਆਰਥੀਆਂ ਨੇ ਭਾਗ ਲਿਆ।ਡਾ. ਅਰਚਨਾ ਠਾਕੁਰ ਨੇ ਦੱਸਿਆ ਕਿ ਇਸ 7 ਰੋਜ਼ਾ ਸਮਰ ਕੈਂਪ ਵਿੱਚ ਵਿਦਿਆਰਥੀਆਂ ਲਈ ਟੇਲੈਂਟ ਹੰਟ ਕੰਪੀਟੇਸ਼ਨ, ਮੂਵੀ, ਵਾਤਾਵਰਣ ਸਾਂਭ-ਸੰਭਾਲ ਸੰਬੰਧੀ ਵਿਚਾਰ-ਚਰਚਾ, ਖੇਡਾਂ ਅਤੇ ਟਰਿੱਪ ਆਦਿ ਕਰਵਾਏ ਜਾਣਗੇ। ਵਿਦਿਆਰਥੀਆਂ ਨੇ ਪਹਿਲੇ ਦਿਨ ਇਸ ਸਮਰ ਕੈਂਪ ਦਾ ਬਹੁਤ ਅਨੰਦ ਮਾਣਿਆ।