Prime Punjab Times

Latest news
ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ 'ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ... ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ *आप सरकार के कुशासन में धान खरीद पर कटौती और अदायगी पर किसानों का हो रहा व्यापक शोषण : संजीव मन्हास* ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ...
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ 29.61 ਲੱਖ ਦੀ ਲਾਗਤ ਨਾਲ ਤਿਆਰ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਸ਼ਹਿਰ ਵਾਸੀਆਂ ਨੂੰ ਸਮਰਪਿਤ

ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ 29.61 ਲੱਖ ਦੀ ਲਾਗਤ ਨਾਲ ਤਿਆਰ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਸ਼ਹਿਰ ਵਾਸੀਆਂ ਨੂੰ ਸਮਰਪਿਤ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਮਲਕੀਤ ਸਿੰਘ /ਪ੍ਰਦੀਪ ਕੁਮਾਰ) 

2 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲੀ ਤੋ ਤਰੱਕੀ ਦੀਆਂ ਲੀਹਾਂ ਉੱਪਰ ਲਿਆਉਣ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਕਿ ਪੰਜਾਬ ਨੂੰ ਦੋਵਾਰਾ ਰੰਗਲਾ ਪੰਜਾਬ ਬਣਾਉਣ ਲਈ ਕੋਈ ਕਸਰ ਨਾ ਰਹਿ ਜਾਵੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਕਸਬਾ ਗੜ੍ਹਦੀਵਾਲਾ ਦੇ ਵਾਰਡ ਨੰਬਰ-10 ਵਿਖੇ ਤਹਿਸੀਲ ਕੰਪਲੈਕਸ ਸਾਹਮਣੇ ਸ਼ਹਿਰ ਵਾਸੀਆਂ ਲਈ ਲਗਭਗ 29.61 ਲੱਖ ਦੀ ਲਾਗਤ ਨਾਲ ਲਗਾਏ ਗਏ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਸ ਟਿਊਬਵੈੱਲ ਦਾ ਨੀਹ ਪੱਥਰ 1 ਨਵੰਬਰ ਦੇ ਕਰੀਬ ਰੱਖਿਆ ਗਿਆ ਸੀ ਜਿਸ ਅੱਜ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਦੇ ਇਸ-10 ਨੰਬਰ ਵਾਰਡ ਵਿਚ ਟਿਊਬਵੈੱਲ ਲੱਗਣ ਨਾਲ ਸਹਿਰ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਕਿ ਸੂਬੇ ਦੀ ਜਨਤਾ ਨੂੰ ਸ਼ੁੱਧ ਤੇ ਸਾਫ-ਸੁਥਰਾ ਪਾਣੀ ਪੀਣ ਲਈ ਮੁਹੱਈਆ ਕਰਵਾਇਆ ਜਾ ਸਕੇ।ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੜ੍ਹਦੀਵਾਲਾ ਸ਼ਹਿਰ ਅੰਦਰ ਬਿਨ੍ਹਾਂ ਭੇਦ ਭਾਵ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਐੱਸ.ਡੀ.ਓ. ਡੀ.ਕੇ. ਭੰਡਾਰੀ, ਜੇ ਈ ਜਸਪ੍ਰੀਤ ਸਿੰਘ ,ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਰਕਲ ਪ੍ਰਧਾਨ ਮਾਸਟਰ ਰਛਪਾਲ ਸਿੰਘ, ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਢੱਟ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਈ.ਓ. ਸਿਮਰਨ ਸਿੰਘ ਢੀਂਡਸਾ, ਐਸ.ਐਚ.ਓ.ਮਲਕੀਤ ਸਿੰਘ, ਮਮਤਾ ਰਾਣੀ ਮਹਿਲਾ ਵਿੰਗ ਪ੍ਰਧਾਨ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਸਰਕਲ ਪ੍ਰਧਾਨ ਟਾਂਡਾ ਕੇਸ਼ਵ ਸੈਣੀ,ਪ੍ਰੋ ਸ਼ਾਮ ਸਿੰਘ ਸਿਮਰਜੀਤ ਸਿੰਘ ਸਿੰਮਾ,ਜਸਵੀਰ ਸਿੰਘ, ਕੈਪਟਨ ਤਰਸੇਮ ਸਿੰਘ,ਰਾਜੂ ਗੁਪਤਾ, ਵਿਵੇਕ ਗੁਪਤਾ, ਐਮਸੀ ਸੁਦੇਸ਼ ਕੁਮਾਰ ਟੋਨੀ, ਕਰਨੈਲ ਸਿੰਘ ਕਲਸੀ,ਰਾਜਵੀਰ ਰਾਜਾ ਗੋਂਦਪੁਰ, ਪਰਮਿੰਦਰ ਸਿੰਘ ਟੁੰਡ, ਤਰਲੋਚਨ ਸਿੰਘ ਟੁੰਡ,ਸਬ ਇੰਸਪੈਕਟਰ ਕਮਲੇਸ਼ ਕੌਰ, ਏ ਐਸ ਆਈ ਪਰਮਜੀਤ ਸਿੰਘ, ਏ ਐਸ ਆਈ ਅਵਤਾਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜਰ ਸਨ