Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 38 ਲੱਖ 52 ਹਜ਼ਾਰ ਦੇ ਡੇਟਾ ਪੈਕੇਜ ਦੀ ਮਿਲੇਗੀ ਸਹੂਲਤ : ਡੀ.ਸੀ

ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 38 ਲੱਖ 52 ਹਜ਼ਾਰ ਦੇ ਡੇਟਾ ਪੈਕੇਜ ਦੀ ਮਿਲੇਗੀ ਸਹੂਲਤ : ਡੀ.ਸੀ

ਹੁਸ਼ਿਆਰਪੁਰ (ਬਿਊਰੋ) 

ਆਂਗਣਵਾੜੀ ਵਰਕਰ ਨੂੰ ਪੋਸ਼ਣ ਟਰੈਕਰ ਐਪ ਲਈ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਇਲ ਡੇਟਾ ਪੈਕੇਜ

2 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 1926 ਹੈ ਅਤੇ ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 38,52,000 ਰੁਪਏ ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ  ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ। ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ, ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟ ਫ਼ੋਨ ਰਾਹੀਂ ਪੋਸ਼ਣ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੋਸ਼ਣ ਅਭਿਆਨ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਪੋਸ਼ਣ ਟਰੈਕਰ ਐਪ ’ਤੇ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

error: copy content is like crime its probhihated