Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪ.ਸ.ਸ.ਫ.ਵਲੋਂ ਔਰਤ ਪਹਿਲਵਾਨਾਂ ਨੂੰ ਇਨਸਾਫ਼ ਦੇਣ ਅਤੇ ਆਰੋਪੀ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੀਤਾ ਪ੍ਰਦਰਸ਼ਨ*

ਪ.ਸ.ਸ.ਫ.ਵਲੋਂ ਔਰਤ ਪਹਿਲਵਾਨਾਂ ਨੂੰ ਇਨਸਾਫ਼ ਦੇਣ ਅਤੇ ਆਰੋਪੀ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੀਤਾ ਪ੍ਰਦਰਸ਼ਨ*

ਫ਼ਗਵਾੜਾ( ਲਾਲੀ ਦਾਦਰ)

3 ਜੂਨ : ਯੌਨ ਸ਼ੋਸ਼ਣ ਦੇ ਆਰੋਪੀ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਅਤੇ ਔਰਤ ਪਹਿਲਵਾਨਾਂ ‘ਤੇ ਦਿੱਲੀ ਪੁਲਿਸ ਵਲੋਂ ਕੀਤੇ ਘੋਰ ਤਸ਼ੱਦਦ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਦੇ ਅਨੁਸਾਰ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਦਸ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਅਨੁਸਾਰ ਅੱਜ 01ਜੂਨ ਨੂੰ ਪ.ਸ.ਸ.ਫ.(1406-22 ਬੀ, ਚੰਡੀਗੜ੍ਹ) ਬਲਾਕ ਰੁੜਕਾ ਕਲਾਂ ਦੇ ਪ੍ਰਧਾਨ ਕੁਲਵੰਤ ਰਾਮ ਰੁੜਕਾ ਦੀ ਅਗਵਾਈ ਵਿੱਚ ਗੁਰਾਇਆ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਜ਼ਿਲ੍ਹਾ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ ਨੇ ਕਿਹਾ ਕਿ ਸੋਨੇ ਦੇ ਤਗ਼ਮੇ ਜਿੱਤ ਕੇ ਦੇਸ਼ ਦਾ ਨਾਂ ਦੁਨੀਆਂ ਭਰ ਵਿੱਚ ਚਮਕਾਉਣ ਵਾਲੀਆਂ ਔਰਤ ਪਹਿਲਵਾਨ ਪਿਛਲੇ 35ਦਿਨਾਂ ਤੋਂ ਇਨਸਾਫ਼ ਲੈਣ ਅਤੇ ਯੌਨ ਸ਼ੋਸ਼ਣ ਦੇ ਆਰੋਪੀ ਭਾਜਪਾ ਸੰਸਦ ਅਤੇ ਕੁਸ਼ਤੀ ਸੰਘ ਦੇ ਪ੍ਰਧਾਨ ਬਿ੍ਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੀਆਂ ਹਨ। ਸਿਤਮਜ਼ਰੀਫੀ ਤਾਂ ਇਹ ਹੋਈ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦੇਣ ਵਾਲੇ ਮੋਦੀ ਸਾਹਿਬ ਨੂੰ ਆਪਣੇ ਦਰਾਂ ਤੇ ਧਰਨਾ ਲਗਾ ਕੇ ਬੈਠੀਆਂ ਬੇਟੀਆਂ ਦਾ ਚੀਕ ਚਿਹਾੜਾ ਨਹੀਂ ਸੁਣ ਰਿਹਾ ਜ਼ੋ ਯੌਨ ਸ਼ੋਸ਼ਣ ਦੇ ਆਰੋਪੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਔਹੁਦੇ ਤੋਂ ਹਟਾ ਕੇ ਗ੍ਰਿਫਤਾਰ ਕਰਨ ਅਤੇ ਇਨਸਾਫ਼ ਦੇਣ ਦੀ ਮੰਗ ਕਰ ਰਹੀਆਂ ਹਨ।ਉਲਟਾ ਮੋਦੀ ਸਾਹਿਬ ਆਰੋਪੀ ਸੰਸਦ ਨੂੰ ਬਚਾਉਣ ਦਾ ਪੂਰਾ ਪੂਰਾ ਜ਼ੋਰ ਲਗਾ ਰਹੇ ਹਨ ਅਤੇ ਉਪਰੋਕਤ ਮਸਲੇ ਦੇ ਹੱਲ ਲਈ ਬਿਲਕੁਲ ਹੀ ਚੁੱਪੀ ਵੱਟੀ ਹੋਈ ਹੈ।ਇਸ ਤੋਂ ਵੀ ਅੱਗੇ 28 ਮਈ ਨੂੰ ਉਹਨਾਂ ਔਰਤ ਪਹਿਲਵਾਨਾਂ ਤੇ ਘੋਰ ਪੁਲਸ ਤਸ਼ੱਦਦ ਕਰਦੇ ਹੋਏ ਉਹਨਾਂ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ ਵਿੱਚ ਬੰਦ ਕੀਤਾ ਗਿਆ ਅਤੇ ਕੇਸ ਦਰਜ਼ ਕੀਤੇ ਗਏ। ਤਸ਼ੱਸਦ ਦੌਰਾਨ ਪੁਲਿਸ ਵੱਲੋਂ ਦੇਸ਼ ਦੇ ਕੌਮੀ ਝੰਡੇ ਨੂੰ ਵੀ ਪੈਰਾਂ ਵਿੱਚ ਰੋਲਣ ਕੇ ਅਪਮਾਨ ਕੀਤਾ ਗਿਆ। ਉਪਰੋਕਤ ਘਟਨਾਵਾਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪ੍ਰਦਰਸ਼ਨ ਕਰਦੇ ਹੋਏ ਮੰਗ ਕੀਤੀ ਗਈ ਕਿ ਯੌਨ ਸ਼ੋਸ਼ਣ ਦੀਆਂ ਸ਼ਿਕਾਰ ਔਰਤ ਪਹਿਲਵਾਨਾਂ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ ਅਤੇ ਉਹਨਾਂ ਤੇ ਦਰਜ਼ ਕੀਤੇ ਝੂਠੇ ਕੇਸ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਆਰੋਪੀ ਭਾਜਪਾ ਸੰਸਦ ਅਤੇ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਔਹੁਦੇ ਤੋਂ ਹਟਾ ਕੇ ਗ੍ਰਿਫਤਾਰ ਕਰਕੇ ਕੇਸ ਚਲਾਇਆ ਜਾਵੇ ਅਤੇ ਬਣਦੀ ਸਜ਼ਾ ਦਿੱਤੀ ਜਾਵੇ। ਆਗੂਆਂ ਨੂੰ ਕਿਹਾ ਕਿ ਭਵਿੱਖ ਵਿੱਚ ਪਹਿਲਵਾਨਾਂ ਵਲੋਂ ਜ਼ੋ ਵੀ ਸੰਘਰਸ਼ ਉਲੀਕਿਆ ਜਾਵੇਗਾ ਉਸ ਦੀ ਪੁਰਜ਼ੋਰ ਹਿਮਾਇਤ ਕਰਦੇ ਹੋਏ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸਤਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਵੀਰ ਸਿੰਘ, ਗੁਰਚਰਨ ਸਿੰਘ,ਰਤਨ ਸਿੰਘ,ਹਰੀ ਰਾਮ,ਸੀਤਲ ਰਾਮ ਬੰਗਾ ਆਦਿ ਸਾਥੀ ਹਾਜ਼ਰ ਹੋਏ**