Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸਾਂ ਦੀ ਸਮਾਪਤੀ ਮੌਕੇ ਸਰਟੀਫਿਕੇਟ ਵੰਡੇ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸਾਂ ਦੀ ਸਮਾਪਤੀ ਮੌਕੇ ਸਰਟੀਫਿਕੇਟ ਵੰਡੇ

ਗੜ੍ਹਦੀਵਾਲਾ (ਚੌਧਰੀ) 

3 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ 21 ਦਿਨਾਂ ਲਈ ਸ਼ੁਰੂ ਕੀਤੇ ਤਿੰਨ ਵਿਸ਼ਿਆਂ (ਫ਼ੈਸਨ ਡਿਜ਼ਾਇਨਿੰਗ, ਕੰਪਿਊਟਰ ਅਤੇ ਕਮਿਊਨੀਕੇਸ਼ਨ ਸਕਿੱਲਜ਼) ਨਾਲ ਸੰਬੰਧਤ ਕਰੈਸ਼ ਕੋਰਸਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੁੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਸਹਿਬਾਨ ਪਿੰਡ ਕਾਲਰਾ ਤੋਂ ਦਲਜੀਤ ਕੌਰ, ਅਰਗੋਵਾਲ ਤੋਂ ਸ. ਹਰਜਿੰਦਰ ਸਿੰਘ, ਬਾਹਟੀਵਾਲ ਤੋਂ ਜੈ ਪਾਲ ਸ਼ਰਮਾ, ਰਾਜਾਕਲਾਂ ਤੋਂ ਸ. ਕਰਨੈਲ ਸਿੰਘ , ਗੋਂਦਪੁਰ ਤੋਂ ਸ. ਗੁਰਦਿਆਲ ਸਿੰਘ ਅਤੇ ਸਰਹਾਲਾ ਤੋਂ ਸ. ਸੁਖਦੇਵ ਸਿੰਘ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਜੈਪਾਲ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਗਿਆਨ ਹਾਸਲ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਕਰੈਸ਼ ਕੋਰਸ ਦੇ ਵਿਦਿਆਰਥੀਆਂ ਲਵਦੀਪ ਕੌਰ, ਗੁਰਪਿੰਦਰ ਕੌਰ ਅਤੇ ਸੰਦੀਪ ਸਿੰਘ ਨੇ ਇਸ ਕੋਰਸ ਨਾਲ ਸੰਬੰਧਤ ਆਪਣੇ ਤਜ਼ਰਬੇ ਸਾਂਝੇ ਕੀਤੇ। ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂੇ ਵਿਦਿਆਰਥੀਆਂ ਦੁਆਰਾ ਕੀਤੇ ਕੰਮਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਉਸਾਰੀ ਲਈ ਅਜਿਹੇ ਕੋਰਸ ਬੇਹੱਦ ਸਹਾਇਕ ਸਿੱਧ ਹੁੰਦੇ ਹਨ। ਉਹਨਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੰਚ ਸਚਾਲਨ ਦੀ ਜ਼ਿੰਮੇਵਾਰੀ ਪ੍ਰੋ. ਮਲਿਕਾ ਮੰਡ ਨੇ ਨਿਭਾਈ। ਇਸ ਮੌਕੇ ਸੰਜੀਵ ਸਿੰਘ, ਡਾ. ਸਤਵੰਤ ਕੌਰ, ਡਾ. ਦਿਲਬਾਰਾ ਸਿੰਘ, ਦਵਿੰਦਰ ਕੁਮਾਰ ਲਾਇਬਰੇਰੀਅਨ, ਮੈਡਮ ਕਮਲਜੀਤ ਕੌਰ, ਮੈਡਮ ਨੇਹਾ, ਮੈਡਮ ਸ਼ਰਨਜੀਤ ਕੌਰ, ਮੈਡਮ ਨਰਿੰਦਰ ਕੌਰ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।

 

error: copy content is like crime its probhihated