Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਤ ਬਾਬਾ ਹਰਨਾਮ ਸਿੰਘ ਨਾਮਧਾਰੀ ਜੀ ਦੀ 108ਵਾਂ ਬਰਸੀ ਸਮਾਗਮ ਦਾ ਸ਼ਰਧਾਪੂਰਵਕ ਸਮਾਪਣ

ਸੰਤ ਬਾਬਾ ਹਰਨਾਮ ਸਿੰਘ ਨਾਮਧਾਰੀ ਜੀ ਦੀ 108ਵਾਂ ਬਰਸੀ ਸਮਾਗਮ ਦਾ ਸ਼ਰਧਾਪੂਰਵਕ ਸਮਾਪਣ

ਕੈਬਿਨੇਟ ਮੰਤਰੀ ਬ੍ਰਮ ਸ਼ੰਕਰ ਜੀਪਾਂ,ਵਿਧਾਇਕ ਜਸਵੀਰ ਰਾਜਾ,ਵਿਧਾਇਕ ਕਰਮਬੀਰ ਘੁੱਮਣ,ਯੂਥ ਆਗੂ ਚੌਧਰੀ ਰਾਜਾ ਸਮੇਤ ਰਾਜਨੀਤਿਕ ਆਗੂ ਹੋਏ ਗੁਰੂ ਚਰਨਾਂ ਚ ਨਤਮਸਤਕ

ਗੜ੍ਹਦੀਵਾਲਾ 4 ਜੂਨ (ਯੋਗੇਸ਼ ਗੁਪਤਾ)- ਗੁਰੂਦੁਆਰਾ ਸੰਤ ਬਾਬਾ ਹਰਨਾਮ ਸਿੰਘ ਨਾਮਧਾਰੀ ਗੜ੍ਹਦੀਵਾਲਾ ਵਿਖੇ ਸ਼੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਪਾਵਨ ਹਜੂਰੀ ਵਿੱਚ ਸੰਤ ਬਾਬਾ ਹਰਨਾਮ ਸਿੰਘ ਜੀ ਨਾਮਧਾਰੀ ਗੜ੍ਹਦੀਵਾਲਾ ਦਾ 108ਵਾਂ ਬਰਸੀ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ । ਜਿਸ ਦੌਰਾਨ ਸਵੇਰੇ ਸਮੂਹ ਨਾਮਧਾਰੀ ਸੰਗਤਾ ਤੇ ਸ਼ਰਧਾਲੂਆ ਵਲੋਂ ਸੁੰਦਰ ਦੀਵਾਨ ਸਜਾਏ ਗਏ ਜਿਸਦੇ ਭੋਗ ਪਾਏ ਗਏ । ਇਆ ਮੌਕੇ ਤੇ ਵਿਸ਼ੇਸ਼ ਤੋਰ ਤੇ ਕੈਬਕਨੇਟ ਮੰਤਰੀ ਬ੍ਰਮ ਸ਼ੰਕਰ ਜੀਪਾਂ (ਮਾਲ,ਪੁਰਨਵਾਸ ਅਤੇ ਆਫ਼ਤ ਪ੍ਰਬੰਧਨ) ਬਤੋਰ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਗੁਰੂ ਚਰਨਾਂ ਚ ਪ੍ਰਣਾਮ ਕੀਤਾ ਪ੍ਰਬੰਧਕਾਂ ਨੂੰ ਸਮਾਗਮ ਕਰਵਾਉਣ ਦੀ ਮੁਬਾਰਕਬਾਦ ਦਿੱਤੀ ਨਾਲ ਕਿਹਾ ਕਿ ਸਾਨੂੰ ਸਭ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਦੇ ਦਰਸਾਏ ਮਾਰਗ ਦਰਸ਼ਨ ਤੇ ਚਲਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। । ਇਸ ਮੌਕੇ ਜਥੇਦਾਰ ਕਮਾਲ ਸਿੰਘ ਭੈਣੀ ਸਾਹਿਬ ਵਾਲਿਆਂ,ਜੱਥੇਦਾਰਨਿਸ਼ਾਨ ਸਿੰਘ ਦਿੱਲੀ ਸਮੇਤ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਹਲਕਾ,ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਅਕਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ,ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਲਖਵਿੰਦਰ ਸਿੰਘ ਲੱਖੀ ਸਾਬਕਾ ਕਮਿਸ਼ਨਰ, ਉਪਵਿੰਦਰ ਸਿੰਘ ਵਿੱਕੀ ਚੌਧਰੀ,ਲੰਬੜਦਾਰ ਮਾਸਟਰ ਰਸ਼ਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਵਰਤਾਏ ਗਏ । ਇਸ ਮੌਕੇ ਡੀਐੱਸਪੀ ਟਾਂਡਾ ਕੁਲਵੰਤ ਸਿੰਘ,ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਐਸਐਚ ਓ ਗੜ੍ਹਦੀਵਾਲਾ ਮਲਕੀਅਤ ਸਿੰਘ,ਆਪ ਅਗੂ ਵਿਵੇਕ ਗੁਪਤਾ, ਆਪ ਆਗੂ ਅਤੇ ਸਾਬਕਾ ਐਮਸੀ ਰਾਜੂ ਗੁਪਤਾ, ਗੁਰਦਾਵਰ ਮਨਪ੍ਰੀਤ ਸਿੰਘ ਮੰਨਾ,ਕੁਲਦੀਪ ਸਿੰਘ ਲਾਡੀ ਬੁੱਟਰ,ਭੁਪਿੰਦਰ ਪੰਨੂ,ਗੁਲਜ਼ਾਰ ਪੰਨੂ,ਐਡਵੋਕੇਟ ਗੁਰਵੀਰ ਸਿੰਘ ਚੌਟਾਲਾ,ਡਾਕਟਰ ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਿਰ ਸਨ ।