Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਕਾਲਜਾਂ ਦੀ ਸੂਚੀ ਵਿੱਚ ਕੇ.ਐਮ.ਐਸ ਕਾਲਜ ਦਾ ਨਾਮ ਸ਼ਾਮਲ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਕਾਲਜਾਂ ਦੀ ਸੂਚੀ ਵਿੱਚ ਕੇ.ਐਮ.ਐਸ ਕਾਲਜ ਦਾ ਨਾਮ ਸ਼ਾਮਲ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

4 ਮਈ : ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਉਹਨਾਂ ਯੋਗ ਕਾਲਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ ਅਤੇ ਜੋ ਸੈਕਸ਼ਨ 2(ਐਫ਼) ਅਧੀਨ ਸ਼ਾਮਲ ਹਨ। ਯੂ.ਜੀ.ਸੀ ਨੇ ਯੂ.ਜੀ.ਸੀ ਐਕਟ, 1956 ਦੇ ਸੈਕਸ਼ਨ 2(ਐਫ਼) ਦੇ ਤਹਿਤ ਕਾਲਜਾਂ ਦੀ ਮਾਨਤਾ ਲਈ ਨਿਯਮਾਂ ਨੂੰ ਸੂਚਿਤ ਕੀਤਾ ਸੀ। ਕਾਲਜ ਨੂੰ ਇਹਨਾਂ ਨਿਯਮਾਂ ਦੇ ਤਹਿਤ ਯੂ.ਜੀ.ਸੀ ਦੇ ਦਾਇਰੇ ਵਿੱਚ ਲਿਆਇਆ ਜਾਂਦਾ ਹੈ। ਕੇ.ਐਮ.ਐਸ ਕਾਲਜ ਵੱਲੋਂ ਸੈਕਸ਼ਨ 2(ਐਫ਼) ਦੇ ਅਧੀਨ ਅਪਲਾਈ ਕੀਤਾ ਗਿਆ ਸੀ, ਇਸਦੀ ਯੂ.ਜੀ.ਸੀ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਵਿਗੀਆਪਤੀ ਅਨੁਸਾਰ ਕੇ.ਐਮ.ਐਸ ਕਾਲਜ ਨੂੰ ਇਸ ਸੂਚੀ ਵਿੱਚ ਨਿਯਮਾਂ ਅਨੁਸਾਰ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਜਿਸ ਨਾਲ ਕੇ.ਐਮ.ਐਸ ਕਾਲਜ ਦਾ ਨਾਮ ਯੂ.ਜੀ.ਸੀ ਦੀ ਰਾਸ਼ਟਰ ਪੱਧਰੀ ਕਾਲਜਾਂ ਦੀ ਸੂਚੀ ਵਿੱਚ ਆ ਗਿਆ ਹੈ। ਕਾਲਜ ਦੀ ਇਹ ਬਹੁਤ ਵੱਡੀ ਪ੍ਰਾਪਤੀ ਹੈ। ਇਸ ਮੌਕੇ ਤੇ ਉਹਨਾਂ ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਪੂਰੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਜਗਰੂਪ ਕੌਰ, ਮਨਜੀਤ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ