Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਕਾਰਗਰ ਹੈ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ – ਡਿਪਟੀ ਕਮਿਸ਼ਨਰ

ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਕਾਰਗਰ ਹੈ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ – ਡਿਪਟੀ ਕਮਿਸ਼ਨਰ

ਗੁਰਦਾਸਪੁਰ( ਅਵਿਨਾਸ਼ ਸ਼ਰਮਾ )

ਬਜ਼ੁਰਗਾਂ ਦੀ ਸੇਵਾ ਪ੍ਰਮਾਤਮਾਂ ਦੀ ਸੇਵਾ ਕਰਨ ਦੇ ਬਰਾਬਰ

5 ਜੂਨ  – ‘ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ-2007 ਕਾਰਗਰ ਸਿੱਧ ਹੋ ਰਿਹਾ ਹੈ। ਇਸ ਐਕਟ ਅਨੁਸਾਰ ਮਾਪੇ ਆਪਣੇ ਪੁੱਤਰਾਂ ਵੱਲੋਂ ਦੇਖਭਾਲ ਨਾ ਕਰਨ ਜਾਂ ਪਰੇਸ਼ਾਨ ਕਰਨ ’ਤੇ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੇ ਹਨ।

ਇਸ ਐਕਟ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਿਹੜੇ ਮਾਂ-ਪਿਓ ਆਪਣੀ ਜ਼ਮੀਨ-ਜਾਇਦਾਦ ਆਪਣੇ ਬੱਚਿਆਂ ਦੇ ਨਾਂਅ ਕਰ ਚੁੱਕੇ ਹਨ ਅਤੇ ਬਾਅਦ ’ਚ ਉਹ ਬੱਚੇ ਮਾਪਿਆਂ ਦੀ ਦੇਖ ਭਾਲ ਨਹੀਂ ਕਰਦੇ, ਉਹ ਮਾਪੇ ਐੱਸ.ਡੀ.ਐੱਮ. ਦਫ਼ਤਰ ’ਚ ਸ਼ਿਕਾਇਤ ਕਰਕੇ ਬੱਚਿਆਂ ਕੋਲੋਂ ਆਪਣੀ ਜ਼ਮੀਨ ਵਾਪਸ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਐਕਟ ਅਨੁਸਾਰ ਜਦੋਂ ਕੋਈ ਮਾਤਾ-ਪਿਤਾ ਤਹਿਸੀਲ ’ਚ ਜਾਂ ਆਪਣੀ ਜ਼ਮੀਨ ਜਾਇਦਾਦ ਬੱਚਿਆਂ ਦੇ ਨਾਂਅ ਕਰਵਾਉਂਦੇ ਹਨ ਤਾਂ ਰਜਿਸਟਰੀ ਵਿਚ ਇਹ ਲਿਖਣਾ ਜ਼ਰੂਰੀ ਹੁੰਦਾ ਹੈ ਕਿ ਜੇਕਰ ਬੱਚਿਆਂ ਨੇ ਜ਼ਮੀਨ ਲੈਣ ਤੋਂ ਬਾਅਦ ਆਪਣੇ ਮਾਪਿਆਂ ਦੀ ਸੇਵਾ ਨਹੀਂ ਕੀਤੀ ਤਾਂ ਮਾਪੇ ਮੁੜ ਆਪਣੀ ਜ਼ਮੀਨ ਵਾਪਸ ਲੈ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਕੋਈ ਪੁੱਤ ਆਪਣੇ ਬਜ਼ੁਰਗ ਮਾਪਿਆਂ ਦੀ ਸੇਵਾ ਨਹੀਂ ਕਰਦਾ ਤਾਂ ਬਜ਼ੁਰਗ ਮਾਪੇ ਆਪਣਾ ਹੱਕ ਲੈਣ ਲਈ ਐੱਸ.ਡੀ.ਐੱਮ. ਦਫਤਰ ਵਿਚ ਸਾਦੇ ਕਾਗਜ਼ ’ਤੇ ਲਿਖ ਕੇ ਸ਼ਿਕਾਇਤ ਕਰ ਸਕਦੇ ਹਨ। ਉਨਾਂ ਕਿਹਾ ਕਿ ਬਜ਼ੁਰਗਾਂ ਵੱਲੋਂ ਸ਼ਿਕਾਇਤ ਮਿਲਣ ’ਤੇ ਐੱਸ.ਡੀ.ਐੱਮ. ਵੱਲੋਂ ਆਪਣੀ ਕੋਰਟ ’ਚ ਉਸਦੇ ਬੱਚਿਆਂ ਨੂੰ ਤਲਬ ਕੀਤਾ ਜਾਂਦਾ ਹੈ ਅਤੇ ਬਜ਼ੁਰਗਾਂ ਦੇ ਬਣਦੇ ਹੱਕ ਦਿਵਾਏ ਜਾਂਦੇ ਹਨ। ਉਨਾਂ ਦੱਸਿਆ ਕਿ ਐਕਟ ਅਨੁਸਾਰ ਮਾਪਿਆਂ ਵੱਲੋਂ ਆਪਣੇ ਪੁੱਤਰਾਂ ਨੂੰ ਦਿੱਤੀ ਜ਼ਮੀਨ ਵਾਪਸ ਮਾਪਿਆਂ ਨੂੰ ਮਿਲ ਸਕਦੀ ਹੈ ਅਤੇ ਹਰ ਮਹੀਨੇ ਬਜ਼ੁਰਗਾਂ ਦੀ ਦੇਖਭਾਲ ਲਈ ਖਰਚਾ ਵੀ ਬੰਨਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਮਕਸਦ ਇਹ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਬੱਚਿਆਂ ਦੇ ਹੁੰਦਿਆਂ ਸੜਕਾਂ ’ਤੇ ਨਾ ਰੁਲੇ। ਉਨਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਮਾਪੇ ਪ੍ਰਸ਼ਾਸਨ ਤੱਕ ਪਹੁੰਚ ਕਰਨ ਤਾਂ ਜੋ ਅਜਿਹੇ ‘ਕਪੁੱਤਾਂ’ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨਾਂ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਕਰਨਾ ਪ੍ਰਮਾਤਮਾਂ ਦੀ ਸੇਵਾ ਕਰਨ ਦੇ ਬਰਾਬਰ ਹੈ ਅਤੇ ਹਰ ਕਿਸੇ ਨੂੰ ਆਪਣੇ ਮਾਪਿਆਂ ਨੂੰ ਪੂਰਾ ਸਤਿਕਾਰ ਦਿੰਦਿਆਂ ਉਨਾਂ ਦੀ ਦਿਨ-ਰਾਤ ਸੇਵਾ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਬਜ਼ੁਰਗਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ ਅਤੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਬਜ਼ੁਰਗਾਂ ਨੂੰ ਪੂਰਾ ਸਤਿਕਾਰ ਦੇਣ ਦੇ ਨਾਲ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ `ਤੇ ਕੀਤਾ ਜਾਵੇ।