Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਰਕਾਰ ਵੱਲੋਂ ਚਲਾਈ ਗਈ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਡਰੋਨ ਸਰਵੇ ਦਾ ਉਦਘਾਟਨ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਰਕਾਰ ਵੱਲੋਂ ਚਲਾਈ ਗਈ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਡਰੋਨ ਸਰਵੇ ਦਾ ਉਦਘਾਟਨ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ ) 

30 ਦੇ ਕਰੀਬ ਪਿੰਡਾਂ ਦਾ ਡਰੋਨ ਸਰਵੇ ਕੀਤਾ ਗਿਆ ਮੁਕੰਮਲ : ਨਾਇਬ ਤਹਿਸੀਲਦਾਰ

5 ਜੂਨ : ਜਿਲ੍ਹਾ ਪ੍ਰਸ਼ਾਸਨ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਕੀਮ ‘ਮੇਰਾ ਘਰ ਮੇਰੇ ਨਾਮ ਤਹਿਤ ਡਰੋਨ ਸਰਵੇ ਦੀ ਸ਼ੁਰੂਆਤ ਦਾ ਉਦਘਾਟਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਹਲਕਾ ਨੇ ਪਿੰਡ ਅੰਬਾਲਾ ਜੱਟਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਆਮ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਸ਼ੁਰੂ ਕੀਤੀਆਂ ਸਕੀਮਾਂ ਤਹਿਤ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਜਿਸਦੇ ਤਹਿਤ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਸਰਕਾਰ ਵੱਲੋਂ ਚਲਾਈ ਇਹ ਸਕੀਮ ਸ਼ਲਾਘਾਯੋਗ ਕਦਮ ਹੈ।ਲੋਕਾਂ ਵੱਲੋਂ ਪਿਛਲੇ ਲੰਬੇ ਸਮੇ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਪੂਰਾ ਕਰਨ ਲਈ ਇਹ ਕਦਮ ਉਠਾਇਆ ਗਿਆ ਤਾਂਕਿ ਲੋਕਾਂ ਨੂੰ ਇਸ ਸੁਵਿਧਾ ਦਾ ਲਾਭ ਮਿਲ ਸਕੇ।ਇਸ ਸਬੰਧੀ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਦੱਸਿਆ ਕਿ ਅੱਜ 30 ਦੇ ਕਰੀਬ ਪਿੰਡਾਂ ਦਾ ਡਰੋਨ ਸਰਵੇ ਮਾਲ ਅਤੇ ਪੰਚਾਇਤ ਵਿਭਾਗ ਵੱਲੋਂ ਮੁਕੰਮਲ ਕੀਤਾ ਗਿਆ। ਜੋ ਕਿ ਹੁਣ ਤੱਕ ਇਸ ਸਕੀਮ ਤਹਿਤ ਪੰਜਾਬ ਭਰ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਰਿਕਾਰਡ ਪਿੰਡਾਂ ਦਾ ਡਰੋਨ ਸਰਵੇ ਮੁਕੰਮਲ ਹੋਇਆ ਹੈ।

ਇਸ ਕੰਮ ਨੂੰ ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਦੀ ਨਿਗਰਾਨੀ ਹੇਠ ਮਾਲ ਅਤੇ ਪੰਚਾਇਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਿਛਲੇ ਦੋ ਦਿਨਾਂ ਦੀ ਕੜੀ ਮੇਹਨਤ ਉਪਰੰਤ ਤਨਦੇਹੀ ਨਾਲ ਮੁਕੰਮਲ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਰਹਿੰਦੇ ਪਿੰਡਾਂ ਦਾ ਡਰੋਨ ਸਰਵੇ ਜਲਦ ਮੁਕੰਮਲ ਕਰਦੇ ਹੋਏ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਸਕੀਮ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਕੀਤਾ ਜਾਵੇਗਾ।ਇਸ ਮੌਕੇ ਕੁਸ਼ਲ ਕੁਮਾਰ ਬੀ.ਡੀ.ਪੀ.ਓ.ਭੂੰਗਾ,ਸਰਕਲ ਪ੍ਰਧਾਨ ਮਾਸਟਰ ਰਸ਼ਪਾਲ ਸਿੰਘ, ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਢੱਟ, ਪ੍ਰੋਫੈਸਰ ਸ਼ਾਮ ਸਿੰਘ,ਚੌਧਰੀ ਸੁਖਰਾਜ ਸਿੰਘ,ਡਾਕਟਰ ਗੁਰਸੇਵਕ ਸਿੰਘ, ਸਰਪੰਚ ਗੁਰਦੀਪ ਸਿੰਘ, ਸਰਪੰਚ ਜੈ ਪਾਲ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਤੇ ਇਲਾਕੇ ਦੇ ਲੋਕ ਹਾਜਰ ਸਨ।

error: copy content is like crime its probhihated