Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚਿੱਟੇ ਦਿਨ ਛੁਰਾ ਦਿਖਾਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ *

ਚਿੱਟੇ ਦਿਨ ਛੁਰਾ ਦਿਖਾਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ *

ਹੁਸ਼ਿਆਰਪੁਰ (ਤਰਸੇਮ ਦੀਵਾਨਾ)

5 ਜੂਨ : ਥਾਣਾ ਮੇਹਟੀਆਣਾ ਅਧੀਨ ਪੈਂਦੇ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ ਫਿਰ ਪਿੰਡ ਰਾਜਪੁਰ-ਭਾਈਆਂ ਵਿਖੇ ਇੱਕ ਲੁਟੇਰੇ ਵੱਲੋ ਪੁਲਸ ਤੋਂ ਬੇਖੌਫ ਹੋ ਕੇ ਇੱਕ ਵੈਸਟਰਨ ਯੂਨੀਅਨ ਦੇ ਦਫ਼ਤਰ ਵਿੱਚ ਇੱਕ ਲੜਕੀ ਨੂੰ ਛੁਰਾ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਤੇ ਲੁਟੇਰਾ ਵਾਰਦਾਤ ਨੂੰ ਅੰਜਾਮ ਦੇ ਕੇ ਬਿਨਾਂ ਕਿਸੇ ਡਰ ਤੋਂ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਰਫੂਚੱਕਰ ਹੋ ਗਿਆ।
ਲੁੱਟ ਦੀ ਘਟਨਾ ਦਾ ਸ਼ਿਕਾਰ ਹੋਏ ਪੀੜਤ ਸੁਖਵਿੰਦਰ ਲਾਲ ਵਾਸੀ ਬਡਲਾ ਖੁਰਦ ਨੇ ਦੱਸਿਆ ਕਿ ਉਹ ਰਾਜਪੁਰ ਭਾਈਆਂ ਮਿੱਠੇ ਵੈਸਟਨ ਯੂਨੀਅਨ ਦਾ ਕੰਮ ਕਰਦਾ ਹੈ। ਅੱਜ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਉਹ ਆਪਣੇ ਬੱਚੇ ਨੂੰ ਉਸ ਦੀ ਭੂਆ ਦੇ ਪਿੰਡ ਛੱਡਣ ਗਿਆ ਹੋਇਆ ਸੀ। ਅਤੇ ਦਫ਼ਤਰ ਵਿਚ ਰੱਖੀ ਲੜਕੀ ਅੰਸ਼ਿਕਾ ਦਫ਼ਤਰ ਵਿਚ ਇਕੱਲੀ ਸੀ। ਉਸ ਨੂੰ ਇਕੱਲੀ ਨੂੰ ਦੇਖ ਇਕ ਸਰਦਾਰ ਲੜਕਾ ਦਫ਼ਤਰ ਵਿਚ ਦਾਖਲ ਹੋਇਆ। ਜਿਸ ਨੇ ਆਪਣਾ ਮੂੰਹ ਰੁਮਾਲ ਨਾਲ ਢਕਿਆ ਹੋਇਆ ਸੀ ਅਤੇ ਸਿਰ ਤੇ ਪਰਨਾ ਬੰਨਿਆਂ ਹੋਇਆ ਸੀ। ਉਹ ਦਫਤਰ ਵਿੱਚ ਦਾਖਲ ਹੋਇਆ ਅਤੇ ਦਫਤਰ ਵਿਚ ਕੰਮ ਕਰਦੀ ਲੜਕੀ ਦੀ ਗਰਦਨ ਤੇ ਛੁਰਾ ਰੱਖ ਕੇ ਗੋਲਕ ਵਿੱਚ ਪਈ 80 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਅਤੇ ਲੜਕੀ ਨੂੰ ਧਮਕੀਆਂ ਦਿੰਦਾ ਹੋਇਆ ਮੋਟਰ ਸਾਈਕਲ ਤੇ ਸਵਾਰ ਹੋ ਕੇ ਫਰਾਰ ਹੋ ਗਿਆ।

ਥਾਣਾ ਮੇਹਟੀਆਣਾ ਦੀ ਪੁਲਸ ਟੀਮ ਨੇ ਮੌਕੇ ਤੇ ਪਹੁੰਚ ਕੇ ਲੁੱਟ ਦੀ ਘਟਨਾ ਦੀ ਜਾਂਚ ਸ਼ੁਰੂ ਕਰਕੇ ਆਸ ਪਾਸ ਦੇ ਸੀਸੀਟੀਵੀ ਕੈਮਰੇ ਲੱਗਣੇ ਸ਼ੁਰੂ ਕਰ ਦਿੱਤੇ ਹਨ। ਖਬਰ ਲਿਖੇ ਜਾਣ ਤੱਕ ਪੁਲਿਸ ਦੇ ਹੱਥ ਦੋਸ਼ੀ ਦੀ ਪਹੁੰਚ ਤੋਂ ਬਾਹਰ ਹੀ ਸਨ। ਦਿਨ ਦਿਹਾੜੇ ਹੋਈ ਇਸ ਲੁੱਟ ਦੀ ਵਾਰਦਾਤ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਦੁਕਾਨਦਾਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਫੋਟੋ:-ਲੁੱਟ ਵਾਲੀ ਵਾਰਦਾਤ ਦੀ ਥਾਂ ਤੇ ਦੁਕਾਨਦਾਰ ਪਾਸੋਂ ਪੁੱਛ-ਗਿੱਛ ਕਰਦੇ ਪੁਲਿਸ ਅਧਿਕਾਰੀ