Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਪੈਨਸ਼ਨ ਵੰਡ ਸਮਾਰੋਹ ਆਯੋਜਿਤ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਪੈਨਸ਼ਨ ਵੰਡ ਸਮਾਰੋਹ ਆਯੋਜਿਤ

ਬਟਾਲਾ ( ਅਵਿਨਾਸ਼ )

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਦੇਸ਼-ਵਿਦੇਸ਼ ਦੇ ਅੰਦਰ ਕੀਤੇ ਜਾ ਰਹੇ ਹਨ ਨੇਕ ਕਾਰਜ : ਮੇਅਰ ਸੁੱਖ ਤੇਜਾ

8 ਜੂਨ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਦੇ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਬਟਾਲਾ ਦੇ ਮੇਅਰ ਸੁੱਖਦੀਪ ਸਿੰਘ ਸੁੱਖ ਤੇਜਾ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਸੀਨੀਅਰ ਕੌਂਸਲਰ ਹਰਨੇਕ ਸਿੰਘ ਨੇਕੀ , ਉਘੇ ਪ੍ਰਵਾਸੀ ਭਾਰਤੀ ਤੇ ਸੀਨੀਅਰ ਕਾਂਗਰਸੀ ਨੇਤਾ ਬਲਜਿੰਦਰ ਸਿੰਘ ਟੀਟੂ ਬੋਪਾਰਾਏ, ਕੌਂਸਲਰ ਚੰਦਰ ਮੋਹਨ ਵਿੱਜ, ਕੌਂਸਲਰ ਗੁਰਪ੍ਰੀਤ ਸਿੰਘ ਸਾਨਾ, ਕੌਸ਼ਲਰ ਜੋਗਿੰਦਰ ਸਿੰਘ, ਕੌਂਸਲਰ ਕਸਤੂਰੀ ਲਾਲ ਕਾਲਾ , ਸੁੱਖ ਛਾਪਿਆਵਾਲੀ, ਪ੍ਰੇਮ ਕੁਮਾਰ, ਅਜੇਪਾਲ ਸਿੰਘ ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਮੇਅਰ ਸੁੱਖਦੀਪ ਸਿੰਘ ਤੇਜਾ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਲਈ ਡਾ ਐੱਸ ਪੀ ਸਿੰਘ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਮੇਅਰ ਸੁੱਖਦੀਪ ਤੇਜਾ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਦੌਰਾਨ ਪੈਨਸ਼ਨਾਂ ਲੈਣ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਕੀਤਾ ।ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਹਰਮਿੰਦਰ ਸਿੰਘ ਬੱਬੂ, ਵਿੱਤ ਸਕੱਤਰ ਰਜਿੰਦਰ ਸਿੰਘ ਹੈਪੀ, ਸਲਾਹਾਕਾਰ ਸਲਵਿੰਦਰ ਸਿੰਘ ਬਿੱਟੂ ਰੰਧਾਵਾ, ਸਲਾਹਕਾਰ ਜਗਜੀਤ ਸਿੰਘ ਰਾਜਨ, ਇੰਦਰਪ੍ਰੀਤ ਸਿੰਘ ਰਿੱਕੀ, ਸਲਾਹਕਾਰ ਰਜਿੰਦਰ ਸਿੰਘ ਰਾਜੂ ਸਰਪੰਚ, ਮੈਂਬਰ ਕੇਵਲ ਕੁਮਾਰ, ਮੈਂਬਰ ਰੋਹਿਤ ਕੁਮਾਰ, ਪੀ ਏ ਗੁਰਮੁੱਖ ਸਿੰਘ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ…ਲੋੜਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਮੇਅਰ ਸੁੱਖਦੀਪ ਤੇਜਾ, ਪ੍ਰਧਾਨ ਰਵਿੰਦਰ ਮਠਾਰੂ, ਕੌਂਸਲਰ ਨੇਕੀ, ਟੀਟੂ ਬੋਪਾਰਾਏ ਤੇ ਹੋਰ ਆਗੂ।

error: copy content is like crime its probhihated