Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗੁਰਦਾਸਪੁਰ / ਬਟਾਲਾ  ( ਅਵਿਨਾਸ਼ ਸ਼ਰਮਾ ) –

ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ

ਵਿਦੇਸ਼ਾਂ ਦੀ ਆੜ ‘ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ

9 ਜੂਨ : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ਤੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬੰਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਐੱਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ ਦੇ ਨੰਬਰ 90231-31010 `ਤੇ ਸੰਪਰਕ ਕੀਤਾ ਜਾ ਸਕਦਾ ਹੈ।

error: copy content is like crime its probhihated