Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਘਰ ਦੇ ਦਰਵਾਜ਼ੇ ਤੇ ਗੋਲੀਆਂ ਮਾਰ ਕੇ ਨੌਜਵਾਨ ਗੰਭੀਰ ਰੂਪ ਵਿਚ ਕੀਤਾ ਜ+ਖਮੀ

ਘਰ ਦੇ ਦਰਵਾਜ਼ੇ ਤੇ ਗੋਲੀਆਂ ਮਾਰ ਕੇ ਨੌਜਵਾਨ ਗੰਭੀਰ ਰੂਪ ਵਿਚ ਕੀਤਾ ਜ+ਖਮੀ

ਦਸੂਹਾ (ਚੌਧਰੀ) 

10 ਜੂਨ : ਬੀਤੀ ਰਾਤ ਦਸੂਹਾ ਦੇ ਪਿੰਡ ਪਵਾਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਪਿੰਡ ਦੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼+ਖਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਸ਼ਾਮ 8 ਵਜੇ ਲਖਵਿੰਦਰ ਸਿੰਘ ਜੋ ਮੁਕੇਰੀਆਂ ਵਿਚ ਕਿਸੇ ਪ੍ਰਾਈਵੇਟ ਬੱਸ ਵਿੱਚ ਕੰਮ ਕਰਦਾ ਹੈ ਦੇਰ ਸ਼ਾਮ ਸਮੇਂ 5 ਤੋਂ 6 ਨੌਜਵਾਨਾਂ ਵੱਲੋਂ ਉਸ ਨੂੰ ਘਰ ਤੋਂ ਬਾਹਰ ਬੁਲਾ ਕੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ ।ਜਾਣਕਾਰੀ ਮੁਤਾਬਕ ਗੋਲੀਆਂ ਉਸ ਦੇ ਪੇਟ ਵਿੱਚ ਲੱਗੀਆਂ ਹਨ। ਜਿਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਜਲੰਧਰ ਦੇ ਸ੍ਰੀ ਮਾਨ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਹੋਏ ਲਖਵਿੰਦਰ ਨੇ ਦੱਸਿਆ ਕਿ ਮੇਰੇ ਤੇ ਹਮਲਾ ਕਰਨ ਵਾਲਾ ਪਿੰਡ ਜਲੋਟਾ ਦੇ ਹੀ ਨੌਜਵਾਨ ਵਲੋਂ ਕੀਤਾ ਗਿਆ ਹੈ। ਉਸ ਦੀ ਪਤਨੀ ਨੇ ਦੱਸਿਆ ਮੇਰੇ ਪਤੀ ਨੇ ਮੁਕੇਰੀਆਂ ਕਿਸੇ ਝਗੜੇ ਨੂੰ ਹੁੰਦੇ ਦੇਖ ਕੇ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ।ਜਿਸ ਦੀ ਰੰਜਿਸ਼ ਤਹਿਤ ਇਹ ਹਮਲਾ ਕੀਤਾ ਗਿਆ ਹੈ ਇਸ ਘਟਨਾ ਦੀ ਜਾਣਕਾਰੀ ਗੁਆਂਢੀਆਂ ਦੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਚੁੱਕੀ ਹੈ। ਡੀ ਐਸ ਪੀ ਦਸੂਹਾ ਬਲਵੀਰ ਸਿੰਘ ਨੇ ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਮਲਾਵਰ ਬੰਟੀ ਦੇ ਕੁਝ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤ ਵਿਚ ਲੈ ਕਿ ਪੁਲਿਸ ਪੁੱਛਗਿੱਛ ਕਰ ਰਹੀ ਹੈ ।ਜਲਦੀ ਹੀ ਹਮਲਾਵਰ ਪੁਲਸ ਦੀ ਪਕੜ ਵਿੱਚ ਆ ਜਾਣਗੇ। ਸੂਤਰਾਂ ਮੁਤਾਬਕ ਪੁਲਿਸ ਇਹ ਮਾਮਲਾ ਡਰੱਗ ਕਿਤੇ ਦਾ ਨਾ ਹੋਵੇ ਇਸ ਦ੍ਰਿਸ਼ਟੀ ਕੋਣ ਤੋਂ ਵੀ ਜਾਂਚ ਕਰ ਰਹੀ ਹੈ।