Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing *ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰਦੇ ਹੋਏ ਸਾਥੀਆਂ ਤੇ ਲਾਠੀਚਾਰਜ ਦੀ ਸਖਤ ਨਿਖੇਧੀ*

*ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰਦੇ ਹੋਏ ਸਾਥੀਆਂ ਤੇ ਲਾਠੀਚਾਰਜ ਦੀ ਸਖਤ ਨਿਖੇਧੀ*

ਗੜ੍ਹਦੀਵਾਲਾ (PPT NEWS) 

12 ਜੂਨ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮਾਨਸਾ ਦੇ ਸਾਥੀਆਂ ਨੇ ਜਦੋੰ 1972 ਦੇ ਮੁਤਾਬਕ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕੀਤੀ ਤਾਂ ਮਾਨਸਾ ਪੁਲਿਸ ਨੇ ਉਨ੍ਹਾਂ ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਕਰਕੇ ਥਾਣਾ ਸਿਟੀ ਵਿੱਚ ਲਿਜਾਇਆ ਗਿਆ । ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਨਸਾ ਪੁਲਿਸ ਅਤੇ ਪੰਜਾਬ ਸਰਕਾਰ ਦੇ ਇਸ ਘਿਨਾਉਣੇ ਕਾਰੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ । ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਅਤੇ ਉਸ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ । ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਹੱਕੀ ਮੰਗ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ ਜੋ ਕਿ ਕਿਸੇ ਵੀ ਸੂਰਤ ਵਿੱਚ ਸੰਭਵ ਨਹੀਂ ।ਉਨ੍ਹਾਂ ਪੁਰਜੋਰ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਹੋਏ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਨੂੰ 1972 ਦੇ ਰੂਲਜ਼ ਦੇ ਅਨੁਸਾਰ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਹ ਸੰਘਰਸ਼ ਇਕ ਭਾਂਬੜ ਦਾ ਰੂਪ ਅਖਤਿਆਰ ਕਰੇਗਾ ਇਸ ਮੌਕੇ ਜਨਰਲ ਸਕੱਤਰ ਤਿਲਕ ਰਾਜ, ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ , ਜਿਲਾ ਪ੍ਰਚਾਰਕ ਗੁਰਮੁਖ ਸਿੰਘ ਕਲਾਵਾ ਅਤੇ ਸਚਿਨ ਗੜ੍ਹਦੀਵਾਲਾ, ਮਹਿੰਦਰ ਸਿੰਘ ਅਤੇ ਜ਼ਿਲ੍ਹਾ ਖ਼ਜ਼ਾਨਚੀ ਜਗਵਿੰਦਰ ਸਿੰਘ ਮੌਜੂਦ ਸਨ।

error: copy content is like crime its probhihated