Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 500 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

500 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

12 ਜੂਨ : 500 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਰਿਸ਼ਵ ਕੁਮਾਰ ਉਰਫ ਰਵੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰਬਰ 4 ਮੁਹੱਲਾ ਹੰਸ ਨਗਰ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ, ਸਰਬਜੀਤ ਸਿੰਘ ਐਸ.ਪੀ ਤਫਤੀਸ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸਾ ਤਸਕਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅਤੇ ਸ੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀਆਂ ਹਦਾਇਤਾਂ ਅਨੁਸਾਰ ਅਤੇ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਅਧੀਨ ਐਸ.ਆਈ. ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਗੜਦੀਵਾਲਾ ਤੋਂ ਪਿੰਡ ਗੋਂਦਪੁਰ, ਮਾਛੀਆਂ ਆਦਿ ਨੂੰ ਜਾ ਰਿਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਟਰੱਕ ਯੂਨੀਅਨ ਲਾਗੇ ਮੌਜੂਦ ਸੀ ਤਾਂ ਇੱਕ ਮੋਨਾ ਵਿਆਕਤੀ ਢਾਬੇ ਵਾਲੇ ਪਾਸੇ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸੱਕ ਦੀ ਬਿਨਾਹ ਤੇ ਐਸ.ਆਈ. ਅਜੀਤ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾ ਜਿਸ ਨੇ ਆਪਣਾ ਨਾਮ ਰਿਸ਼ਵ ਕੁਮਾਰ ਉਰਫ ਰਵੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰਬਰ 4 ਮੁਹੱਲਾ ਹੰਸ ਨਗਰ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ ।ਜਿਸ ਦੇ ਪਹਿਨੇ ਹੋਏ ਲੋਅਰ ਪਜਾਮਾ ਦੀ ਸੱਜੀ ਜੇਬ ਵਿੱਚੋਂ ਪਲਾਸਟਿਕ ਲਿਫਾਫਾ ਬਰਾਮਦ ਹੋਇਆ। ਜਿਸ ਨੂੰ ਚੈਕ ਕਰਨ ਤੇ 500 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਨੰਬਰ 52 ਮਿਤੀ 11-06-2023 ਅਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।