Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਅਕਾਲੀ ਦਲ ਨੂੰ ਵੱਡਾ ਝਟਕਾ, ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ (ਬ) ਚ ਸੇਵਾਵਾਂ ਨਿਭਾ ਰਹੇ ਸਰਪੰਚ ਗੁਰਸ਼ਮਿੰਦਰ ਰੰਮੀ ਸਮੇਤ ਪੰਚਾਇਤ ਤੇ ਹੋਰ ਮੋਹਤਬਰਾਂ ਨੇ ਆਪ ਦਾ ਪੱਲਾ ਫੜਿਆ

ਅਕਾਲੀ ਦਲ ਨੂੰ ਵੱਡਾ ਝਟਕਾ, ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ (ਬ) ਚ ਸੇਵਾਵਾਂ ਨਿਭਾ ਰਹੇ ਸਰਪੰਚ ਗੁਰਸ਼ਮਿੰਦਰ ਰੰਮੀ ਸਮੇਤ ਪੰਚਾਇਤ ਤੇ ਹੋਰ ਮੋਹਤਬਰਾਂ ਨੇ ਆਪ ਦਾ ਪੱਲਾ ਫੜਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

11 ਜੂਨ : ਅੱਜ  ਅਕਾਲੀ ਦਲ (ਬ) ਨੂੰ ਉਸ ਸਮੇ ਵੱਡਾ ਝਟਕਾ ਲੱਗਾ ਜਦੋਂ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਚ ਸੂਬਾ ਪੱਧਰ ਤੇ ਸੇਵਾਵਾਂ ਨਿਭਾ ਰਹੇ ਸਰਪੰਚ ਗੁਰਸ਼ਮਿੰਦਰ ਰੰਮੀ ਸਮੂਹ ਪੰਚਾਇਤ ਸਮੇਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਆਪ ਚ ਸ਼ਾਮਿਲ ਹੋਏ। ਜਿਨ੍ਹਾਂ ਵਿੱਚ ਅਕਾਲੀ ਦਲ (ਬ) ਦੇ ਰਹੇ ਯੂਥ ਨੇਤਾ ਸਰਪੰਚ ਗੁਰਸ਼ਮਿੰਦਰ ਰੰਮੀ ਤੇ ਸਮੂਹ ਪੰਚਾਇਤ, ਸਾਬਕਾ ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਪਰਮਿੰਦਰ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਰਾਜਾ ਗਿੱਲ ਤੇ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਿਰੋਪਾਓ ਭੇਟ ਕਰਕੇ ਉਨਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਸਰਪੰਚ ਗੁਰਸ਼ਮਿੰਦਰ ਸਿੰਘ ਰੰਮੀ ਅਤੇ ਹੋਰ ਮੋਹਤਬਰਾਂ ਨੇ ਕਿਹਾ ਕਿ ਪਾਰਟੀ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋਕੇ ਉਹ ਪਾਰਟੀ ਵਿਚ ਸ਼ਾਮਲ ਹੋਏ ਹਨੂ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੇ ਲਈ ਕੰਮ ਕਰਨਗੇ। ਇਸ ਮੌਕੇ ਤੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ , ਚੌਧਰੀ ਸੁਖਰਾਜ ਸਿੰਘ, ਕੇਸ਼ਵ ਸੈਣੀ, ਰਾਜੂ ਗੁਪਤਾ, ਮਾਸਟਰ ਰਛਪਾਲ ਸਿੰਘ,ਹਰਜੀਤ ਸਿੰਘ ਭਾਟੀਆ,ਵਿਵੇਕ ਗੁਪਤਾ,ਹਰਭਜਨ ਸਿੰਘ ਢੱਟ,ਕੁਲਦੀਪ ਸਿੰਘ ਮਿੰਟੂ, ਜਰਨੈਲ ਸੋਨੀ, ਪਾਲਾ ਕੇਸੋਪੁਰ, ਸਿਮਰਜੀਤ ਸਿੰਮਾ ਵਿੱਕੀ ਪਹਿਲਵਾਨ ਸਮੇਤ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

error: copy content is like crime its probhihated