Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ MLA ਘੁੱਮਣ ਅਤੇ DC ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ MLA ਘੁੱਮਣ ਅਤੇ DC ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਕੰਢੀ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ

ਦਸੂਹਾ/ਹੁਸ਼ਿਆਰਪੁਰ, 13 ਜੂਨ: (ਯੋਗੇਸ਼ ਗੁਪਤਾ)
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ-ਡਵੀਜ਼ਨ ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਕੰਢੀ ਖੇਤਰ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਡੀ. ਐਸ. ਪੀ ਦਸੂਹਾ ਬਲਬੀਰ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲੜੀ ਵਿਚ  ਅੱਜ ਦਸੂਹਾ ਹਲਕੇ ਦੇ ਪਿੰਡ ਤੇਲੀਚੱਕ ਵਿਖੇ ਲਗਾਏ ਗਏ ਇਸ ਕੈਂਪ ਵਿਚ ਕੰਢੀ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ  ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰ ਦੇ ਨੇੜੇ ਹੀ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਭਲਾਈ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟ੍ਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ।

error: copy content is like crime its probhihated