Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਰਕਾਰ ਤੁਹਾਡੇ ਦੁਆਰ’…. ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਘੁੰਮਣ ਅਤੇ ਡੀ. ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਸਰਕਾਰ ਤੁਹਾਡੇ ਦੁਆਰ’…. ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਘੁੰਮਣ ਅਤੇ ਡੀ. ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਦਸੂਹਾ / ਹੁਸ਼ਿਆਰਪੁਰ (ਚੌਧਰੀ) 

ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਕੰਢੀ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ

13 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ-ਡਵੀਜ਼ਨ ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਕੰਢੀ ਖੇਤਰ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਡੀ. ਐਸ. ਪੀ ਦਸੂਹਾ ਬਲਬੀਰ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲੜੀ ਵਿਚ  ਅੱਜ ਦਸੂਹਾ ਹਲਕੇ ਦੇ ਪਿੰਡ ਤੇਲੀਚੱਕ ਵਿਖੇ ਲਗਾਏ ਗਏ ਇਸ ਕੈਂਪ ਵਿਚ ਕੰਢੀ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ  ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰ ਦੇ ਨੇੜੇ ਹੀ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਭਲਾਈ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟ੍ਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ।

ਕੈਪਸ਼ਨ : ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦਾ ਨਿਰੀਖਣ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ।

error: copy content is like crime its probhihated