Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ

ਹੁਸ਼ਿਆਰਪੁਰ (ਬਿਊਰੋ) 

20 ਨੂੰ ਜਲੰਧਰ ’ਚ ਮਨਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ’ਚ ਵੀ ਹੁਸ਼ਿਆਰਪੁਰ ਤੋਂ ਲੋਕ ਲੈਣਗੇ ਹਿੱਸਾ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜ਼ਿਲ੍ਹਾ ਤੇ ਸੂਬਾ ਪੱਧਰੀ ਯੋਗ ਦਿਵਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ

13 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ’ਤੇ ਵਿਸ਼ਵ ਯੋਗ ਦਿਵਸ ਸਮਾਗਮ ਮਨਾਇਆ ਜਾਵੇਗਾ, ਜਦਕਿ 20 ਜੂਨ ਨੂੰ ਸੂਬਾ ਪੱਧਰੀ ਸਮਾਗਮ ਜਲੰਧਰ ਦੀ ਪੀ.ਏ.ਪੀ. ਗਰਾਊਂਡ ਵਿਚ ਆਯੋਜਿਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਨਾਂ ਹੀ ਸਮਾਗਮਾਂ ਵਿਚ ਜਿਲ੍ਹੇ ਦੇ ਲੋਕ ਭਾਰੀ ਗਿਣਤੀ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਦੋਵੇਂ ਪ੍ਰੋਗਰਾਮ ਸੁਚਾਰੂ ਢੰਗ ਨਾਲ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਰੇਸ਼ ਮਾਹੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2023 ਨੂੰ ਸਵੇਰੇ 6 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਪਜ਼ਾਮਾ ਪਾ ਕੇ ਆਉਣ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਪੀ. (ਐਚ) ਮਨਜੀਤ ਕੌਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਯੋਗ ਗੁਰੂ ਸੁਰਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ, ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ।

error: copy content is like crime its probhihated